ਬਿਕਰਮ ਮਜੀਠੀਆ ਦੀ ਮਜੀਠਾ ਸਥਿਤ ਰਿਹਾਇਸ਼ ਤੇ ਦਫ਼ਤਰ ’ਤੇ ਵੀ ਵਿਜੀਲੈਂਸ ਤੇ ਮਜੀਠਾ ਪੁਲੀਸ ਵੱਲੋਂ ਛਾਪੇ
ਲਖਨਪਾਲ ਸਿੰਘ ਮਜੀਠਾ, 25 ਜੂਨ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਮਜੀਠਾ ਸਥਿਤ ਰਿਹਾਇਸ਼ ਅਤੇ ਦਫਤਰ ’ਤੇ ਵੀ ਅੱਜ ਸਵੇਰੇ ਵਿਜੀਲੈਂਸ ਬਿਊਰੋ ਅਤੇ ਮਜੀਠਾ ਪੁਲੀਸ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ। ਸੂਤਰਾਂ ਮੁਤਾਬਕ ਵਿਜੀਲੈਂਸ ਦੀ ਟੀਮ...
Advertisement
ਲਖਨਪਾਲ ਸਿੰਘ
ਮਜੀਠਾ, 25 ਜੂਨ
Advertisement
ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਮਜੀਠਾ ਸਥਿਤ ਰਿਹਾਇਸ਼ ਅਤੇ ਦਫਤਰ ’ਤੇ ਵੀ ਅੱਜ ਸਵੇਰੇ ਵਿਜੀਲੈਂਸ ਬਿਊਰੋ ਅਤੇ ਮਜੀਠਾ ਪੁਲੀਸ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ। ਸੂਤਰਾਂ ਮੁਤਾਬਕ ਵਿਜੀਲੈਂਸ ਦੀ ਟੀਮ ਨੇ ਘਰ ਦੀ ਹਰ ਚੀਜ਼ ਦੀ ਬਾਰੀਕੀ ਨਾਲ ਪੜਤਾਲ ਕੀਤੀ। ਇਸ ਛਾਪੇਮਾਰੀ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੈ, ਪਰ ਇਹ ਕਾਰਵਾਈ ਸਿਆਸੀ ਚਰਚਾ ਦਾ ਵਿਸ਼ਾ ਬਣ ਗਈ ਹੈ। ਵਿਜੀਲੈਂਸ ਨੇ ਇਸ ਸਬੰਧੀ ਅਜੇ ਤੱਕ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ। ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ’ਤੇ ਸਰਕਾਰ ਉੱਤੇ ਸਿਆਸੀ ਕਿੜ ਕੱਢਣ ਦਾ ਦੋਸ਼ ਲਗਾਇਆ ਹੈ। ਇਸ ਮੌਕੇ ਬਲਰਾਜ ਸਿੰਘ ਖਹਿਰਾ ਪੀਪੀਐੱਸ, ਪਵਨ ਕੁਮਾਰ ਪੀਪੀਐੱਸ, ਐੱਸਐੱਚਓ ਕਰਮਬੀਰ ਸਿੰਘ ਤੇ ਹੋਰ ਬਹੁਤ ਸਾਰੇ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ।
Advertisement
×