DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਜੀਲੈਂਸ ਬਿਊਰੋ ਨੇ 25 ਹਜ਼ਾਰ ਰਿਸ਼ਵਤ ਲੈਂਦਾ ਜੇਈ ਫੜਿਆ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 26 ਸਤੰਬਰ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਸਬ ਡਿਵੀਜ਼ਨ, ਅੰਮ੍ਰਿਤਸਰ ਦੱਖਣੀ ਵਿੱਚ ਤਾਇਨਾਤ ਜੂਨੀਅਰ ਇੰਜਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25 ਹਜ਼ਾਰ ਰੁਪਏ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ...

  • fb
  • twitter
  • whatsapp
  • whatsapp
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 26 ਸਤੰਬਰ

Advertisement

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਸਬ ਡਿਵੀਜ਼ਨ, ਅੰਮ੍ਰਿਤਸਰ ਦੱਖਣੀ ਵਿੱਚ ਤਾਇਨਾਤ ਜੂਨੀਅਰ ਇੰਜਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25 ਹਜ਼ਾਰ ਰੁਪਏ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦੇ ਕੇ ਦੋਸ਼ ਲਾਇਆ ਹੈ ਕਿ ਇਸ ਬਿਜਲੀ ਮੁਲਾਜ਼ਮ ਨੇ 6 ਲੱਖ ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਬਿਜਲੀ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement

Advertisement
×