ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਕੀਤੀ ਪੁੱਛ-ਪੜਤਾਲ : The Tribune India

ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਕੀਤੀ ਪੁੱਛ-ਪੜਤਾਲ

ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਕੀਤੀ ਪੁੱਛ-ਪੜਤਾਲ

ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਵਿਜੀਲੈਂਸ ਕੋਲ ਪੇਸ਼ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਨਵੰਬਰ

ਮੁੱਖ ਅੰਸ਼

  • ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
  • ਬਿਊਰੋ ਨੇ ਕਾਂਗਰਸ ਆਗੂ ਤੋਂ ਜਾਇਦਾਦ ਦੇ ਵੇਰਵੇ ਮੰਗੇ

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਬਿਉੂਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਅੱਜ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਆਗੂ ਸੋਨੀ ਅੱਜ ਇੱਥੇ ਵਿਜੀਲੈਂਸ ਬਿਉੂਰੋ ਦੇ ਦਫ਼ਤਰ ਵਿਚ ਪੇਸ਼ ਹੋਏ। ਉਨ੍ਹਾਂ ਤੋਂ ਦੋ ਘੰਟੇ ਤੋਂ ਵੱਧ ਸਮੇਂ ਤੱਕ ਪੁੱਛ-ਪੜਤਾਲ ਕੀਤੀ ਗਈ। ਵਿਜੀਲੈਂਸ ਕੋਲ ਪੇਸ਼ ਹੋਣ ਮਗਰੋਂ ਓਪੀ ਸੋਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਾਇਦਾਦ ਆਮਦਨ ਦੇ ਸਰੋਤਾਂ ਮੁਤਾਬਕ ਹੈ। ਹਰ ਪੰਜ ਸਾਲ ਬਾਅਦ ਚੋਣ ਲੜਨ ਵੇਲੇ ਉਹ ਆਪਣੀ ਜਾਇਦਾਦ ਦੇ ਵੇਰਵੇ ਚੋਣ ਕਮਿਸ਼ਨ ਨੂੰ ਭੇਜਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨਾਲ ਕੋਈ ਵਧੀਕੀ ਹੋਈ ਤਾਂ ਉਹ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਤੋਂ ਜਾਇਦਾਦ ਦੇ ਵੇਰਵੇ ਮੰਗੇ ਹਨ। ਉਨ੍ਹਾਂ ਨੂੰ ਕੁੱਝ ਪਰਫਾਰਮੇ ਦਿੱਤੇ ਗਏ ਹਨ, ਜਿਨ੍ਹਾਂ ਵਿਚ ਜਾਇਦਾਦ ਸਬੰਧੀ ਵੇਰਵੇ ਭਰ ਕੇ ਦੇਣ ਲਈ ਆਖਿਆ ਗਿਆ ਹੈ। ਵਿਜੀਲੈਂਸ ਨੇ ਇਹ ਕਾਰਵਾਈ ਸੱਤ ਦਿਨਾਂ ਵਿੱਚ ਪੂਰੀ ਕਰਨ ਲਈ ਕਿਹਾ ਹੈ। ਸੋਨੀ ਨੇ ਕਿਹਾ ਕਿ ਉਨ੍ਹਾਂ ਜੋ ਵੇਰਵੇ ਚੋਣ ਕਮਿਸ਼ਨ ਨੂੰ ਭੇਜੇ ਹਨ, ਉਨ੍ਹਾਂ ਦੀ ਜਾਇਦਾਦ ਵੀ ਉਸੇ ਮੁਤਾਬਕ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਜਿਸ ਤਰ੍ਹਾਂ ਦੀ ਜਾਂਚ ਚਾਹੇ ਕਰ ਸਕਦੀ ਹੈ ਅਤੇ ਉਹ ਜਾਂਚ ਵਿਚ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਓਪੀ ਸੋਨੀ ਨਾਲ ਵਕੀਲਾਂ ਦੀ ਟੀਮ ਵੀ ਹਾਜ਼ਰ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਓਪੀ ਸੋਨੀ ਕੋਲੋਂ ਮੰਗੀ ਗਈ ਜਾਣਕਾਰੀ ਮਿਲਣ ਤੋਂ ਬਾਅਦ ਉਹ ਅਗਲੀ ਜਾਂਚ ਕਰਨਗੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਖ਼ਿਲਾਫ਼ ਜਾਂਚ ਆਰੰਭੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All