DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਹਰਿਮੰਦਰ ਸਾਹਿਬ ’ਚ ਮਰਿਆਦਾ ਦੀ ਉਲੰਘਣਾ: ਸਰੋਵਰ ’ਚ ‘ਵੁਜ਼ੂ’ ਕਰਨ ਦੀ ਵੀਡੀਓ ਵਾਇਰਲ

ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ; ਸਖ਼ਸ ਨੇ ਵੀਡੀਓ ਜਾਰੀ ਕਰ ਮੰਗੀ ਮੁਆਫ਼ੀ

  • fb
  • twitter
  • whatsapp
  • whatsapp
featured-img featured-img
ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ, ਫੋਟੋ: ਵੀਡੀਓ ਗ੍ਰੈਬ
Advertisement

ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਮੁਸਲਿਮ ਵਿਅਕਤੀ ਵੱਲੋਂ ਮਰਿਆਦਾ ਦੇ ਉਲਟ ਜਾ ਕੇ ਸਰੋਵਰ ਦੇ ਜਲ ਨਾਲ ‘ਵੁਜ਼ੂ’ (ਹੱਥ-ਮੂੰਹ ਧੋਣ ਦੀ ਇਸਲਾਮਿਕ ਪ੍ਰਕਿਰਿਆ) ਕਰਨ ਅਤੇ ਟੋਪੀ ਪਹਿਨ ਕੇ ਵੀਡੀਓ ਬਣਾਉਣ ਦਾ ਮਾਮਲਾ ਗਰਮਾ ਗਿਆ ਹੈ।

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਸ ਵੀਡੀਓ ਵਿੱਚ ਉਕਤ ਵਿਅਕਤੀ ਸਰੋਵਰ ਦੇ ਕੰਢੇ ਬੈਠ ਕੇ ਕੁਰਲੀ ਕਰਦਾ ਅਤੇ ਹੱਥ-ਪੈਰ ਧੋਂਦਾ ਦਿਖਾਈ ਦੇ ਰਿਹਾ ਹੈ। ਵੀਡੀਓ ਦੇ ਦੂਜੇ ਹਿੱਸੇ ਵਿੱਚ ਉਹ ਟੋਪੀ ਪਹਿਨ ਕੇ ਇਹ ਕਹਿ ਰਿਹਾ ਹੈ ਕਿ ਕਿਸੇ ਨੇ ਉਸ ਨੂੰ ਰੋਕਿਆ ਨਹੀਂ ਅਤੇ ਸਭ ਨੂੰ ਭਰਾਵਾਂ ਵਾਂਗ ਰਹਿਣਾ ਚਾਹੀਦਾ ਹੈ।

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਗੁਰੂ ਘਰ ਦੀ ਮਰਿਆਦਾ ਸਭ ਲਈ ਬਰਾਬਰ ਹੈ ਅਤੇ ਅਜਿਹੀਆਂ ਹਰਕਤਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਂਦੀਆਂ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਅਕਸਰ ਸੈਰ-ਸਪਾਟੇ ਦੇ ਮਕਸਦ ਨਾਲ ਆਉਣ ਵਾਲੇ ਸ਼ਰਧਾਲੂਆਂ ਨੂੰ ਇੱਥੋਂ ਦੀ ਮਰਿਆਦਾ ਬਾਰੇ ਪੂਰੀ ਜਾਣਕਾਰੀ ਨਹੀਂ ਹੁੰਦੀ।

ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਰਿਕਰਮਾ ਵਿੱਚ ਸੇਵਾਦਾਰਾਂ ਦੀ ਨਿਗਰਾਨੀ ਹੋਰ ਵਧਾਈ ਜਾਵੇਗੀ ਅਤੇ ਫੋਟੋਗ੍ਰਾਫੀ ਲਈ ਕੋਈ ਖਾਸ ਥਾਂ ਨਿਰਧਾਰਤ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਸਬੰਧਤ ਵਿਅਕਤੀ ਨੇ ਸੋਸ਼ਲ ਮੀਡੀਆ ਤੋਂ ਵੀਡੀਓ ਹਟਾ ਦਿੱਤੀ ਹੈ ਪਰ ਕਮੇਟੀ ਨੇ ਇਸ ਦੀ ਜਾਂਚ ਜਾਰੀ ਰੱਖਣ ਅਤੇ ਮਰਿਆਦਾ ਸਬੰਧੀ ਜਾਣਕਾਰੀ ਦੇਣ ਵਾਲੇ ਬੋਰਡਾਂ ਨੂੰ ਹੋਰ ਪ੍ਰਮੁੱਖਤਾ ਨਾਲ ਲਗਾਉਣ ਦਾ ਫੈਸਲਾ ਕੀਤਾ ਹੈ।

ਉੱਧਰ ਦੂਜੇ ਪਾਸੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼ਖ਼ਸ ਨੇ ਇੱਕ ਹੋਰ ਵੀਡੀਓ ਜਾਰੀ ਕਰਕੇ ਮੁਆਫ਼ੀ ਮੰਗ ਲਈ ਹੈ।

ਦੱਸਣ ਯੋਗ ਹੈ ਕਿ ਵੁਜ਼ੂ ਇਸਲਾਮਿਕ ਧਰਮ ਦੀ ਰਿਵਾਇਤ ਦਾ ਇੱਕ ਹਿੱਸਾ ਹੈ,  ਜੋ ਨਮਾਜ਼ ਅਦਾ ਕਰਨ ਤੋਂ ਪਹਿਲਾਂ ਕੀਤੀ ਜਾਂਦੀ ਹੈ। ਜਿਸ ਵਿੱਚ ਨਮਾਜ਼ ਪੜ੍ਹਣ ਵਾਲਾ ਪਾਣੀ ਨਾਲ ਆਪਣੇ ਹੱਥ ,ਪੈਰ  ਮੂੰਹ ਆਦਿ ਸਾਫ ਕਰਦਾ ਹੈ

Advertisement
×