DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Waste Segregation: ਠੋਸ ਕੂੜਾ ਪ੍ਰਬੰਧਨ ਬਾਰੇ ਪੰਚਾਇਤਾਂ ਨਾਲ ਚਰਚਾ

ਅਧਿਕਾਰੀਆਂ ਨੇ ਪਿੰਡਾਂ ’ਚ ਸਾਲਿਡ ਵੇਸਟ ਮੈਨੇਜਮੈਂਟ ਪ੍ਰਭਾਵਸ਼ਾਲੀ ਬਣਾਉਣ ਲੲੀ ਸੁਝਾਅ ਲਏ

  • fb
  • twitter
  • whatsapp
  • whatsapp
featured-img featured-img
ਮੀਟਿੰਗ ਕਰਦੇ ਹੋਏ ਪੰਚਾਇਤੀ ਰਾਜ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਅਤੇ ਹੋਰ।
Advertisement
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਵਾਤਾਵਰਨ ਪੱਖੋਂ ਸੁਰੱਖਿਅਤ ਬਣਾਉਣ ਲਈ ਠੋਸ ਕੂੜੇ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਤੋਂ ਗਿੱਲਾ ਕੂੜਾ, ਸੁੱਕਾ ਕੂੜਾ, ਸੈਨੇਟਰੀ ਵੇਸਟ ਅਤੇ ਖਤਰਨਾਕ ਰਹਿੰਦ-ਖੂੰਹਦ ਨੂੰ ਵੱਖ-ਵੱਖ ਇਕੱਠਾ ਕੀਤਾ ਜਾਵੇ ਤਾਂ ਜੋ ਕੂੜੇ ਦਾ ਸੁਚੱਜਾ ਨਿਬੇੜਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕੀਤੀ ਜਾ ਸਕਦੀ ਹੈ, ਜੋ ਖੇਤੀਬਾੜੀ ਲਈ ਬਹੁਤ ਲਾਹੇਵੰਦ ਹੈ।ਉਨ੍ਹਾਂ ਨੇ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਨੂੰ ਆਪਸੀ ਤਾਲਮੇਲ ਨਾਲ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਆਖਿਆ।

Advertisement

ਰਾਊਂਡ ਗਲਾਸ ਫਾਊਂਡੇਸ਼ਨ ਦੇ ਕੋਆਰਡੀਨੇਟਰ ਰੇਸ਼ਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਕਈ ਪਿੰਡਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਉਸ ਦੇ ਵਿਗਿਆਨਕ ਪ੍ਰਬੰਧਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ 31 ਅਕਤੂਬਰ ਤੱਕ ਜ਼ਿਲ੍ਹੇ ਦੇ 50 ਫੀਸਦੀ ਪਿੰਡਾਂ (430 ਪਿੰਡਾਂ) ਵਿੱਚ ਸਾਲਿਡ ਵੇਸਟ ਮੈਨੇਜਮੈਂਟ ਰਾਹੀਂ ਠੋਸ ਕੂੜੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ।

Advertisement

ਇਸ ਮੌਕੇ ਡੀ ਡੀ ਪੀ ਓ ਪ੍ਰੀਤਮਹਿੰਦਰ ਸਿੰਘ ਸਹੋਤਾ, ਬੀ ਡੀ ਪੀ ਓ ਅਟਾਰੀ ਅਮਨਦੀਪ ਸ਼ਰਮਾ, ਬੀ ਡੀ ਪੀ ਓ ਵੇਰਕਾ ਬਿਕਰਮਜੀਤ ਸਿੰਘ, ਬੀ ਡੀ ਪੀ ਓ ਹਰਸਾ ਛੀਨਾ ਕਿਰਨਦੀਪ ਕੌਰ, ਬੀ ਡੀ ਪੀ ਓ ਮਜੀਠਾ ਅਮਨਦੀਪ ਸਿੰਘ, ਉਪ ਮੰਡਲ ਇੰਜਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੁਲੱਖਣ ਸਿੰਘ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।

Advertisement
×