ਰਾਵੀ ਦਰਿਆ ’ਚ ਮੁੜ ਪਾਣੀ ਦਾ ਪੱਧਰ ਵਧਣਾ ਸ਼ੁਰੂ
ਲੋਕਾਂ ਵਿੱਚ ਸਹਿਮ ਦਾ ਮਾਹੌਲ
Advertisement
ਭਾਰਤ ਪਾਕਿਸਤਾਨ ਸਰਹੱਦੀ ਖੇਤਰ ’ਚ ਵਗਦੇ ਰਾਵੀ ਦਰਿਆ ਵਿੱਚ ਮੁੜ ਤੋਂ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਪਹਿਲਾਂ ਹੀ ਹੜ੍ਹ ਦੀ ਲਪੇਟ ਵਿੱਚ ਆਏ ਲੋਕਾਂ ਵਿੱਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਹੀ ਰਾਵੀ ਦਰਿਆ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਨਾਲ ਲੱਗਦੇ ਇਲਾਕੇ ਹੜ੍ਹ ਦੀ ਲਪੇਟ ਵਿੱਚ ਆਏ ਹੋਏ ਹਨ ਜਿਨ੍ਹਾਂ ਨੂੰ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਸਮੁੱਚੇ ਪੰਜਾਬ ਦੇ ਲੋਕ ਰਾਹਤ ਸਮੱਗਰੀ ਦੇ ਕੇ ਉਨ੍ਹਾਂ ਦਾ ਦਰਦ ਵੰਡਾ ਰਹੇ ਹਨ ਪਰ ਅੱਜ ਫਿਰ ਇੱਕ ਵਾਰ ਵਧੇ ਪਾਣੀ ਨੇ ਇਨ੍ਹਾਂ ਲੋਕਾਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤੀਆਂ ਹਨ।
Advertisement
Advertisement