ਅੰਮ੍ਰਿਤਸਰ: ਵਰਲਡ ਕੈਂਸਰ ਕੇਅਰ ਜਥੇਬੰਦੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਦਰਸ਼ਨ ਕਰਨ ਆਉਂਦੇ ਬਜ਼ੁਰਗਾਂ ਤੇ ਅੰਗਹੀਣ ਸ਼ਰਧਾਲੂਆਂ ਦੀ ਸਹੂਲਤ ਲਈ 11 ਵੀਲ੍ਹ ਚੇਅਰਾਂ ਭੇਟ ਕੀਤੀਆਂ ਗਈਆਂ। ਜਥੇਬੰਦੀ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਵੱਲੋਂ ਭੇਜੀਆਂ ਇਹ ਵੀਲ੍ਹ ਚੇਅਰਾਂ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਸੰਸਥਾ ਵੱਲੋਂ ਪਹਿਲਾਂ ਵੀ ਵੱਖ-ਵੱਖ ਤਖ਼ਤ ਸਾਹਿਬਾਨ ’ਤੇ ਵੀਲ੍ਹ ਚੇਅਰਾਂ ਦਿੱਤੀਆਂ ਗਈਆਂ ਹਨ ਤੇ ਹੁਣ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ 11 ਵੀਲ੍ਹ ਚੇਅਰਾਂ ਭੇਟ ਕੀਤੀਆਂ ਹਨ। ਉਨਾਂ ਨੇ ਸੰਸਥਾ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕਰਦਿਆਂ ਸੰਸਥਾ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। -ਟਨਸ