DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਏਸ਼ਿਆਈ ਮੁਲਕਾਂ ਨਾਲ ਵਪਾਰ ਲਈ ਕੌਮਾਂਤਰੀ ਸਰਹੱਦ ਖੋਲ੍ਹਾਂਗੇ: ਸੁਖਬੀਰ

ਪੱਟੀ ’ਚ ਵਿਸ਼ੇਸ਼ ਉਦਯੋਗਿਕ ਜ਼ੋਨ ਬਣਾੳੁਣ ਤੇ ਆਸਟਰੇਲੀਆ ’ਚ ਜ਼ਮੀਨ ਖਰੀਦਣ ਦੀ ਜਾਂਚ ਕਰਵਾੳੁਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕਰਦੇ ਹੋਏ ਪਾਰਟੀ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਟਾਰੀ ਵਿਧਾਨ ਸਭਾ ਹਲਕੇ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਕੇਂਦਰੀ ਏਸ਼ਿਆਈ ਮੁਲਕਾਂ ਨਾਲ ਵਪਾਰ ਲਈ ਅਟਾਰੀ ਤੇ ਫਾਜ਼ਿਲਕਾ ਬਾਰਡਰ ਖੋਲ੍ਹੇ ਜਾਣ ਅਤੇ ਸਰਹੱਦੀ ਪੱਟੀ ਵਿੱਚ ਵਿਸ਼ੇਸ਼ ਉਦਯੋਗਿਕ ਜ਼ੋਨ ਬਣਾਇਆ ਜਾਵੇ।

ਪੰਜਾਬ ਬਚਾਓ ਮੁਹਿੰਮ ਤਹਿਤ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਇੱਥੇ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਰਡਰ ਬੰਦ ਹੋਣ ਨਾਲ ਸਰਹੱਦੀ ਪੱਟੀ ਵਿੱਚ ਵਪਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਸੱਤਾ ਵਿੱਚ ਆਈ ਤਾਂ ਵਾਹਗਾ ਤੇ ਫਾਜ਼ਿਲਕਾ ਬਾਰਡਰ ਫ਼ਲ ਤੇ ਸਬਜ਼ੀਆਂ ਅਤੇ ਹੋਰ ਵਸਤਾਂ ਕੇਂਦਰੀ ਏਸ਼ਿਆਈ ਮੁਲਕਾਂ ਨੂੰ ਬਰਾਮਦ ਕਰਨ ਵਾਸਤੇ ਖੋਲ੍ਹੇ ਜਾਣਗੇ। ਇਸ ਸਦਕਾ ਅੰਮ੍ਰਿਤਸਰ ਕੌਮਾਂਤਰੀ ਵਪਾਰ ਦਾ ਕੇਂਦਰ ਬਣ ਜਾਵੇਗਾ ਤੇ ਸਾਰੇ ਖਿੱਤੇ ਨੂੰ ਇਸ ਦਾ ਲਾਭ ਹੋਵੇਗਾ।

Advertisement

ਸ੍ਰੀ ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਸਰਹੱਦੀ ਪੱਟੀ ਵਿੱਚ ਵਿਸ਼ੇਸ਼ ਉਦਯੋਗਿਕ ਜ਼ੋਨ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਬਣਨ ’ਤੇ ਉਦਯੋਗਾਂ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦਿੱਤੇ ਜਾਣਗੇ, ਜਿਸ ਨਾਲ ਇਲਾਕੇ ਦੇ ਅਰਥਚਾਰੇ ਨੂੰ ਹੁਲਾਰਾ ਮਿਲੇਗਾ।

Advertisement

ਉਨ੍ਹਾਂ ਪੰਜਾਬੀਆਂ ਨੂੰ ਤਜਰਬੇ ਬੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕੀਤੀ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਕਾਂਗਰਸ ਸਰਕਾਰ ਜਾਂ ਮੌਜੂਦਾ ‘ਆਪ’ ਸਰਕਾਰ ਸਮੇਂ ਹੋਇਆ ਕੋਈ ਵੀ ਵਿਕਾਸ ਕਾਰਜ ਗਿਣਵਾਉਣ।

ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਤਰਨ ਤਾਰਨ ਦੀ ਆਗੂ ਕੰਚਨਪ੍ਰੀਤ ਕੌਰ ਵਰਗੇ ਸੀਨੀਅਰ ਆਗੂਆਂ ਖ਼ਿਲਾਫ਼ ਝੂਠੇ ਕੇਸ ਦਰਜ ਹੋਣ ਦਾ ਨੋਟਿਸ ਲੈਂਦਿਆਂ ਸੁਖਬੀਰ ਨੇ ਕਿਹਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਉਹ ਇਨ੍ਹਾਂ ਸਾਰੇ ਕੇਸਾਂ ਦੀ ਜਾਂਚ ਲਈ ਕਮਿਸ਼ਨ ਸਥਾਪਤ ਕਰਨਗੇ। ਉਨ੍ਹਾਂ ਕਿਹਾ ਕਿ ਝੂਠੇ ਕੇਸ ਦਰਜ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਆਸਟਰੇਲੀਆ ਵਿੱਚ ‘ਆਪ’ ਆਗੂ ਵੱਲੋਂ ਖਰੀਦੀ ਗਈ 2500 ਏਕੜ ਜ਼ਮੀਨ ਦੇ ਮਾਮਲੇ ਦੀ ਜਾਂਚ ਕਰਵਾਏਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਬੇਜ਼ਮੀਨੇ ਕਿਸਾਨਾਂ ਨੂੰ ਸਰਹੱਦੀ ਪੱਟੀ ਵਿੱਚ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਗੁਲਜ਼ਾਰ ਸਿੰਘ ਰਣੀਕੇ ਨੇ ਸੰਬੋਧਨ ਕੀਤਾ।

ਅਕਾਲੀ ਦਲ ਦੇ ਸਿਧਾਂਤਾਂ ਨਾਲ ਸਮਝੌਤਾਂ ਨਾ ਕਰਨ ਦਾ ਦਾਅਵਾ

ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਕਾਂਗਰਸ ਸਰਕਾਰ ਜਾਂ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿੱਚ ਹੋਇਆ ਕੋਈ ਵੀ ਵਿਕਾਸ ਕਾਰਜ ਗਿਣਵਾਉਣ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਏਜੰਸੀਆਂ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਬਾਦਲ ਪਰਿਵਾਰ ਨੂੰ ਪਾਸੇ ਕਰਨਾ ਚਾਹੁੰਦੀਆਂ ਹਨ ਅਤੇ ਆਪਣੀਆਂ ਕਠਪੁਤਲੀਆਂ ਨੂੰ ਪਾਰਟੀ ’ਚ ਸ਼ਾਮਲ ਕਰਨਾ ਚਾਹੁੰਦੀ ਹੈ। ਇਸੇ ਢੰਗ ਤਹਿਤ ਸੂਬੇ ਵਿਚ ‘ਆਪ’ ਸਰਕਾਰ ਵੀ ਉਨ੍ਹਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਨਾ ਚਾਹੁੰਦੀ ਹੈ। ਸ੍ਰੀ ਸੁਖਬੀਰ ਨੇ ਕਿਹਾ ਕਿ ਉਹ ਕੋਈ ਵੀ ਕੁਰਬਾਨੀ ਵਾਸਤੇ ਤਿਆਰ ਹਨ ਪਰ ਉਹ ਕਦੇ ਵੀ ਅਕਾਲੀ ਦਲ ਦੇ ਸਿਧਾਂਤਾਂ ਦੇ ਮਾਮਲੇ ਵਿਚ ਸਮਝੌਤਾ ਨਹੀਂ ਕਰਨਗੇ।

Advertisement
×