ਡੀਸੀ ਦਫ਼ਤਰਾਂ ਅੱਗੇ ਮੋਰਚਿਆਂ ਵਿੱਚ ਗਰਜੀਆਂ ਬੀਬੀਆਂ : The Tribune India

ਡੀਸੀ ਦਫ਼ਤਰਾਂ ਅੱਗੇ ਮੋਰਚਿਆਂ ਵਿੱਚ ਗਰਜੀਆਂ ਬੀਬੀਆਂ

ਡੀਸੀ ਦਫ਼ਤਰਾਂ ਅੱਗੇ ਮੋਰਚਿਆਂ ਵਿੱਚ ਗਰਜੀਆਂ ਬੀਬੀਆਂ

ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅੱਗੇ ਧਰਨੇ ’ਚ ਨਾਅਰੇਬਾਜ਼ੀ ਕਰਦੀਆਂ ਹੋਈਆਂ ਬੀਬੀਆਂ। -ਫੋਟੋ: ਸਰਬਜੀਤ ਸਿੰਘ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਦਸੰਬਰ

ਕਿਸਾਨੀ ਮੰਗਾਂ ਨੂੰ ਲੈ ਕੇ ਇੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 26 ਨਵੰਬਰ ਤੋਂ ਸ਼ੁਰੂ ਕੀਤੇ ਗਏ ਧਰਨੇ ਵਿੱਚ ਅੱਜ ਬੀਬੀਆਂ ਦਾ ਵੱਡਾ ਇਕੱਠ ਹੋਇਆ। ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਅੱਜ ਦੇ ਧਰਨੇ ਵਿੱਚ ਕਿਸਾਨ ਆਗੂਆਂ ਨੇ ਪੁਲੀਸ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾਕਾਰੀਆਂ ’ਤੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਅਜਿਹੇ ਕੰਮ ਕਰ ਕੇ ਮਾਨ ਸਰਕਾਰ ਆਪਣੇ ਪੈਰਾਂ ’ਤੇ ਕੁਹਾੜੀ ਮਾਰ ਰਹੀ ਹੈ ਤੇ ਆਪਣੇ ਅਸਲੀ ਰੂਪ ਦਿਖਾ ਰਹੀ ਹੈ। ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਬੀਬੀਆਂ ਸਮਾਜ ਦੀ ਅੱਧੀ ਆਬਾਦੀ ਹਨ ਅਤੇ ਕਿਸੇ ਵੀ ਸਮਾਜ ਦੇ ਵਿਕਾਸ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਦਿਹਾਤੀ ਵਿਕਾਸ ਫੰਡ ਰੋਕਣ ’ਤੇ ਵੀ ਸਖ਼ਤ ਇਤਰਾਜ਼ ਦਾਇਰ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੋਹ ਅੱਗੇ ਪੰਜਾਬ ਦੀ ਮਾਨ ਸਰਕਾਰ ਨੂੰ ਵਿਲੇਜ ਕਾਮਨ ਲੈਂਡ ਐਕਟ ਵਿੱਚ ਸੋਧ ਕਰ ਕੇ ਜੁਮਲਾ ਮੁਸਤਰਕਾ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਵਿਧਾਨ ਸਭਾ ਵਿੱਚ ਵਾਪਸ ਲੈਣਾ ਪਵੇਗਾ।

ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਕਾਨੂੰਨ ਬਣਾ ਕੇ ਉਸ ਤਹਿਤ ਆਬਾਦਕਾਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦਿੱਤੇ ਜਾਣ, ਤਾਰੋਂ ਪਾਰਲੀਆਂ ਜ਼ਮੀਨਾਂ ਦਾ ਰਹਿੰਦਾ ਮੁਆਵਜ਼ਾ ਜਾਰੀ ਕੀਤਾ ਜਾਵੇ, ਕੰਡਿਆਲੀ ਤਾਰ ਜ਼ੀਰੋ ਲਾਈਨ ’ਤੇ ਕੀਤੀ ਜਾਵੇ ਅਤੇ ਤਾਰ ਪਾਰਲੇ ਖੇਤਾਂ ਵਿੱਚ ਕੰਮ ਕਰਨ ਦਾ ਸਮਾਂ ਵਧਾਇਆ ਜਾਵੇ। ਇਸ ਦੌਰਾਨ ਹੋਰ ਵੀ ਕਈ ਮੰਗਾਂ ਕੀਤੀਆਂ ਗਈਆਂ। ਇਸ ਮੌਕੇ ਬਾਜ਼ ਸਿੰਘ ਸਾਰੰਗੜਾ, ਕੰਵਰਦਲੀਪ ਸੈਦੋਲੇਹਲ, ਬੀਬੀ ਨਰਿੰਦਰ ਕੌਰ, ਸੁਖਵਿੰਦਰ ਕੌਰ, ਦਲਬੀਰ ਕੌਰ, ਜਸਬੀਰ ਕੌਰ ਕੱਕੜ ਤੇ ਜਗੀਰ ਕੌਰ ਰਸੂਲਪੁਰ ਆਦਿ ਨੇ ਸੰਬੋਧਨ ਕੀਤਾ।

ਜਲੰਧਰ (ਪਾਲ ਸਿੰਘ ਨੌਲੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫ਼ਤਰ ਜਲੰਧਰ ਦੇ ਬਾਹਰ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਅੱਜ ਲਗਾਤਾਰ ਛੇਵੇਂ ਦਿਨ ਜਾਰੀ ਰਿਹਾ। ਸੰਘਰਸ਼ ਦੇ ਛੇਵੇਂ ਦਿਨ ਮਾਤਾ ਗੁਜਰ ਕੌਰ ਦੀਆਂ ਜਾਈਆਂ ਨੇ ਸੰਘਰਸ਼ ਨੂੰ ਅੱਗੇ ਤੋਰਦੇ ਹੋਏ ਮੋਰਚੇ ਦੀ ਵਾਗਡੋਰ ਸੰਭਾਲੀ। ਬਲਵਿੰਦਰ ਕੌਰ ਨੱਲ, ਬੀਬੀ ਅਮਰਜੀਤ ਕੌਰ ਚੱਕ ਬਾਹਮਣੀਆਂ, ਬੀਬੀ ਸੁਮਨ ਰਾਣੀ, ਪਰਮਜੀਤ ਕੌਰ ਰੇੜਵਾਂ, ਗੁਰਪ੍ਰੀਤ ਕੌਰ ਢੰਡੋਵਾਲ ਤੇ ਬੀਬੀ ਗੁਰਬਖਸ਼ ਕੌਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਕਿਸਾਨ ਬੀਬੀਆਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਬੜੇ ਸਿਦਕ ਤੇ ਸਬਰ ਨਾਲ ਇਹ ਅੰਦੋਲਨ ਲੜਿਆ ਤੇ ਜਿੱਤਿਆ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਖੇਤ ਮਜ਼ਦੂਰਾਂ ’ਤੇ ਲਾਠੀਚਾਰਜ ਕਰ ਕੇ ਲੋਕ ਵਿਰੋਧੀ ਸਰਕਾਰ ਹੋਣ ਦਾ ਸਬੂਤ ਦੇ ਦਿੱਤਾ ਹੈ। ਸਰਕਾਰ ਦੀ ਇਸ ਕਾਰਵਾਈ ਦੀ ਜੱਥੇਬੰਦੀ ਵੱਲੋ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜੱਥੇਬੰਦੀ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸ ਮੌਕੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਜ਼ਿਲ੍ਹਾ ਸਰਪ੍ਰਸਤ ਗੁਰਮੇਲ ਸਿੰਘ ਰੇੜਵਾਂ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All