ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਸੰਕਟ ਦੇ ਪੱਕੇ ਹੱਲ ਲਈ ਕੀਤਾ ਜਾ ਰਿਹੈ ਕੰਮ: ਸਿਹਤ ਮੰਤਰੀ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਹੜ੍ਹਾਂ ਦੇ ਸੰਕਟ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਪ੍ਰਬੰਧਾਂ ਦਾ ਪੰਜਾਬ ਭਰ ਵਿੱਚ ਨਿਰੀਖਣ ਕਰ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸੰਕਟ ਦੇ ਪੱਕੇ ਹੱਲ...
Advertisement

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਹੜ੍ਹਾਂ ਦੇ ਸੰਕਟ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਪ੍ਰਬੰਧਾਂ ਦਾ ਪੰਜਾਬ ਭਰ ਵਿੱਚ ਨਿਰੀਖਣ ਕਰ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸੰਕਟ ਦੇ ਪੱਕੇ ਹੱਲ ਲਈ ਮੌਜੂਦਾ ਸਥਿਤੀ ਦਾ ਡਰੋਨ ਸਰਵੇ ਕਰਵਾਇਆ ਗਿਆ ਹੈ ਅਤੇ ਇਸ ਆਧਾਰ ’ਤੇ ਭਵਿੱਖ ਲਈ ਪੱਕੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅੱਜ ਅੰਮ੍ਰਿਤਸਰ ਵਿੱਚ ਡਾਕਟਰਾਂ, ਗ਼ੈਰਸਰਕਾਰੀ ਸੰਸਥਾਵਾਂ, ਸਿਹਤ ਸਬੰਧੀ ਸਨਅਤ ਦੇ ਪ੍ਰਤੀਨਿਧੀਆਂ, ਕੈਮਿਸਟ ਐਸੋਸੀਏਸ਼ਨ ਅਤੇ ਹੋਰ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਸ ਸੰਕਟ ਨਾਲ ਨਜਿੱਠਣ ਲਈ ਮੌਜੂਦਾ ਸਥਿਤੀ ਦਾ ਡਰੋਨ ਸਰਵੇ ਕਰਵਾਇਆ ਗਿਆ ਹੈ ਅਤੇ ਇਸ ਆਧਾਰ ’ਤੇ ਭਵਿੱਖ ਲਈ ਪੱਕੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੀ ਰਾਹਤ ਸਹਾਇਤਾ ਦਾ ਜ਼ਿਕਰ ਕਰਦੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਹਰੇਕ ਹੜ੍ਹ ਪ੍ਰਭਾਵਿਤ ਸੂਬਾ ਚਾਹੇ ਉਹ ਪੰਜਾਬ ਹੋਵੇ, ਹਿਮਾਚਲ ਪ੍ਰਦੇਸ਼, ਹਰਿਆਣਾ ਜਾਂ ਦਿੱਲੀ ਵਿਖੇ ਖੁਦ ਮੌਕੇ ਦਾ ਜਾਇਜ਼ਾ ਲੈ ਕੇ ਨੁਕਸਾਨ ਦਾ ਅਨੁਮਾਨ ਲਗਾ ਕੇ ਸਹਾਇਤਾ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਲਈ ਵੀ ਪੰਜਾਬ ਸਰਕਾਰ ਲਗਾਤਾਰ ਸੰਪਰਕ ਵਿਚ ਹੈ ਤਾਂ ਜੋ ਪਾਣੀ ਨੂੰ ਇਕ ਵਾਰ ਦੀ ਥਾਂ ਨਿਰੰਤਰ ਹੋਲੀ ਹੋਲੀ ਵਹਿਣ ਵਿਚ ਛੱਡ ਕੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।

Advertisement
Advertisement
Tags :
ਸੰਕਟ:ਸਿਹਤਹੜ੍ਹਕੀਤਾਪੱਕੇਮੰਤਰੀਰਿਹੈ