ਪੱਤਰ ਪ੍ਰੇਰਕ
ਅੰਮ੍ਰਿਤਸਰ, 12 ਜੁਲਾਈ
ਆਜ਼ਾਦੀ ਦਾ ਅੰਮ੍ਰਿਤ ਮਹਾਤਸਵ ਨੂੰ ਸਮਰਪਿਤ ਵਿਸ਼ਵ ਆਬਾਦੀ ਦਿਵਸ ਮੌਕੇ ਅੱੱਜ ਦਫਤਰ ਸਿਵਲ ਸਰਜਨ ਵਿੱਚ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਵਰਕਸ਼ਾਪ ਲਗਵਾਈ ਗਈ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ‘ਪਰਿਵਾਰ ਨਿਯੋਜਨ ਦਾ ਅਪਣਾਓ ਉਪਾਏ, ਲਿਖੋ ਤਰੱਕੀ ਦਾ ਨਵਾਂ ਅਧਿਆਏ’ ਥੀਮ ਤੇ ਆਧਾਰਿਤ, ਵਿਸ਼ਵ ਆਬਾਦੀ ਪੰਦਰਵਾੜੇ ਦੌਰਾਨ ਪੂਰੇ ਜ਼ਿਲ੍ਹੇ ਭਰ ਦੇ ਸਾਰੇ ਸਿਹਤ ਕੇਂਦਰਾਂ ਵਿਚ ਜੂਨ 27 ਜੂਨ ਤੋਂ 10 ਜੁਲਾਈ ਤੱਕ ਪਰਿਵਾਰ ਨਿਯੋਜਨ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ।