DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੋਗੀ ਨੂੰ ਸ਼ਹੀਦੀ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ 350 ਸਾਲਾ ਸ਼ਹੀਦੀ ਸਮਾਗਮ
  • fb
  • twitter
  • whatsapp
  • whatsapp
featured-img featured-img
ਉੱਤਰ ਪ੍ਰਦੇਸ਼ ਦੇ ਮੁੱਖ ਯੋਗੀ ਆਦਿੱਤਿਆਨਾਥ ਨੂੰ ਸੱਦਾ ਪੱਤਰ ਸੌਂਪਦਾ ਹੋਇਆ ਵਫ਼ਦ।
Advertisement
ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਬੀਤੇ ਦਿਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਵਿਚ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੱਤਰ ਸੌਂਪਿਆ। ਵਫ਼ਦ ਨੇ ਮੁੱਖ ਮੰਤਰੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਬਾਰੇ ਜਾਣੂ ਕਰਵਾਇਆ, ਜੋ ਭਾਰਤ ਦੇ ਹੋਰ ਸੂਬਿਆਂ ਸਮੇਤ ਉੱਤਰ ਪ੍ਰਦੇਸ਼ ਤੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।

Advertisement

ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਯਹਿਆਗੰਜ ਲਖਨਊ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਤੇ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਵਿੰਦਰ ਸਿੰਘ ਸ਼ਾਮਲ ਸਨ।

ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ, ਉਥੇ ਹੀ ਸ਼ਹੀਦੀ ਨਗਰ ਕੀਰਤਨ ਦੌਰਾਨ ਉੱਤਰ ਪ੍ਰਦੇਸ਼ ਵਿਚ ਉਚਿਤ ਪ੍ਰਬੰਧਾਂ ਲਈ ਵਿਸ਼ਵਾਸ ਦਿਵਾਉਂਦਿਆਂ ਸੂਬੇ ਅੰਦਰ ਨਗਰ ਕੀਰਤਨ ਦਾ ਸਰਕਾਰੀ ਤੌਰ ’ਤੇ ਸਵਾਗਤ ਕਰਨ ਦੀ ਵੀ ਵਚਨਬੱਧਤਾ ਪ੍ਰਗਟਾਈ ਹੈ। ਮੁੱਖ ਮੰਤਰੀ ਵੱਲੋਂ ਉੱਤਰ ਪ੍ਰਦੇਸ਼ ਵਿਚ ਨਗਰ ਕੀਰਤਨ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਉੱਤਰ ਪ੍ਰਦੇਸ਼ ਸਰਕਾਰ ਦੇ ਰਾਜ ਮੰਤਰੀ ਬਲਦੇਵ ਸਿੰਘ ਔਲਖ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦਾ ਪੂਰੇ ਉੱਤਰ ਪ੍ਰਦੇਸ਼ ਵਿੱਚ ਭਰਵਾਂ ਸਵਾਗਤ ਹੋਵੇਗਾ।

Advertisement
×