DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada: ਸਿੱਖ ਬਜ਼ੁਰਗ ਨੂੰ ਨਸਲੀ ਨਫ਼ਰਤ ਦਾ ਬਣਾਇਆ ਨਿਸ਼ਾਨਾ; ਪੁਲੀਸ ਵੱਲੋਂ ਮੁਲਜ਼ਮ ਕਾਬੂ

Video Viral ਹੋਣ ਮਗਰੋਂ ਸਿੱਖ ਜਥੇਬੰਦੀਆਂ ਵੱਲੋਂ ਕੈਨੇਡਾ 'ਚ ਨਫ਼ਰਤੀ ਹਮਲਿਆਂ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸਿੱਖ ਬਜ਼ੁਰਗ ਨੂੰ ਨਸਲੀ ਨਫ਼ਰਤ ਦਾ ਬਣਾਇਆ ਨਿਸ਼ਾਨਾ; ਪੁਲੀਸ ਵੱਲੋਂ ਮੁਲਜ਼ਮ ਕਾਬੂ।
Advertisement
ਕੈਨੇਡਾ ਦੇ ਓਨਟਾਰੀਓ ਵਿੱਚ ਪੈਂਦੇ ਸ਼ਹਿਰ ਵੁੱਡਸਟਾਕ ’ਚ ਇੱਕ ਸਿੱਖ ਬਜ਼ੁਰਗ ਨਾਲ ਨਸਲੀ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਸਿੱਖ ਜਗਤ ਅਤੇ ਸਥਾਨਕ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੁਲੀਸ ਨੇ ਇਸ ਸਬੰਧ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਵੁੱਡਸਟਾਕ ਪੁਲੀਸ ਮੁਤਾਬਿਕ ਇਹ ਮੰਦਭਾਗੀ ਘਟਨਾ 22 ਅਪਰੈਲ ਨੂੰ ਨਾਈਟਸ ਲੇਨ ਸਥਿਤ ਟਰਟਲ ਆਈਲੈਂਡ ਸਕੂਲ ਦੇ ਨੇੜੇ ਵਾਪਰੀ। ਜਾਣਕਾਰੀ ਅਨੁਸਾਰ, ਇੱਕ ਨਕਾਬਪੋਸ਼ ਨੌਜਵਾਨ ਨੇ ਬਿਨਾਂ ਕਿਸੇ ਉਕਸਾਵੇ ਦੇ ਫੁੱਟਪਾਥ ’ਤੇ ਜਾ ਰਹੇ ਸਿੱਖ ਬਜ਼ੁਰਗ ਨੂੰ ਨਿਸ਼ਾਨਾ ਬਣਾਇਆ। ਮੁਲਜ਼ਮ ਨੇ ਨਾ ਸਿਰਫ਼ ਬਜ਼ੁਰਗ ਨਾਲ ਹੱਥੋਪਾਈ ਕੀਤੀ, ਸਗੋਂ ਉਸ ਵਿਰੁੱਧ ਅਸ਼ਲੀਲ ਸ਼ਬਦਾਵਲੀ ਅਤੇ ਨਸਲੀ ਟਿੱਪਣੀਆਂ ਵੀ ਕੀਤੀਆਂ।
ਹਾਲਾਂਕਿ, ਇਸ ਹਮਲੇ ਵਿੱਚ ਬਜ਼ੁਰਗ ਨੂੰ ਕੋਈ ਗੰਭੀਰ ਸਰੀਰਕ ਸੱਟ ਨਹੀਂ ਲੱਗੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਸਕੂਲ ਦੀ ਵਾੜ ਟੱਪ ਕੇ ਫ਼ਰਾਰ ਹੋ ਗਿਆ ਸੀ। ਪੁਲੀਸ ਨੇ ਮੁਸਤੈਦੀ ਦਿਖਾਉਂਦਿਆਂ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਵਿਰੁੱਧ ਹਮਲਾ ਕਰਨ ਅਤੇ ਅਪਰਾਧਿਕ ਤੌਰ 'ਤੇ ਪਰੇਸ਼ਾਨ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਫ਼ਿਲਹਾਲ ਮੁਲਜ਼ਮ ਜ਼ਮਾਨਤ ਦੀ ਸੁਣਵਾਈ ਲਈ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਿਹਾ ਹੈ।
ਇਸ ਘਟਨਾ ਕਾਰਨ ਸਿੱਖ ਸਮੂਹਾਂ ਵਿੱਚ ਡੂੰਘੀ ਚਿੰਤਾ ਪਾਈ ਜਾ ਰਹੀ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੈਨੇਡਾ ਵਿੱਚ ਵੱਧ ਰਹੀਆਂ ਨਫ਼ਰਤੀ ਘਟਨਾਵਾਂ ’ਤੇ ਸਖ਼ਤ ਇਤਰਾਜ਼ ਜਤਾਇਆ ਹੈ ਅਤੇ ਸਰਕਾਰ ਤੋਂ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਦੂਜੇ ਪਾਸੇ, ਪੁਲੀਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਨਫ਼ਰਤ ਫੈਲਾਉਣ ਵਾਲੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਾਈਚਾਰਕ ਸਾਂਝ ਤੇ ਸੁਰੱਖਿਆ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਪੁਲੀਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਘਟਨਾ ਨਾਲ ਸਬੰਧਿਤ ਕੋਈ ਹੋਰ ਵੀਡੀਓ ਜਾਂ ਸਬੂਤ ਹੋਵੇ ਤਾਂ ਜਾਂਚ ਵਿੱਚ ਸਹਿਯੋਗ ਦੇਣ ਲਈ ਅੱਗੇ ਆਉਣ।
Advertisement
×