DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

UK ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਨੌਜਵਾਨਾਂ ਨੇ ਜਥੇਦਾਰ ਗੜਗੱਜ ਨੂੰ ਆਪਣੇ ਹਾਲਾਤ ਤੋਂ ਕਰਵਾਇਆ ਜਾਣੂ

United Sikhs ਦੇ ਉੱਦਮ ਨਾਲ ਹੋਈ ਮੁਲਾਕਾਤ

  • fb
  • twitter
  • whatsapp
  • whatsapp
Advertisement

ਏਜੰਟਾਂ ਦੇ ਹੱਥੇ ਚੜ੍ਹ ਕੇ ਗ਼ਲਤ ਢੰਗ-ਤਰੀਕੇ ਨਾਲ ਯੂ ਕੇ ਪੁੱਜੇ ਪੰਜਾਬੀ ਨੌਜਵਾਨ ਦੇਸ਼ ਵਾਪਸ ਪਰਤਣਾ ਚਾਹੁੰਦੇ ਹਨ। ਅਜਿਹੇ ਨੌਜਵਾਨਾਂ ਨੇ ਇੰਗਲੈਂਡ ਦੌਰੇ 'ਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੇ ਹਾਲਾਤ ਤੋਂ ਜਾਣੂ ਕਰਵਾਇਆ ਹੈ।

ਯੂਕੇ ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਕਈ ਨੌਜਵਾਨਾਂ ਨੇ ਯੂਨਾਈਟਿਡ ਸਿੱਖਸ ਸੰਸਥਾ ਦੇ ਉੱਦਮ ਸਦਕਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਊਥਾਲ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਯੂਨਾਈਟਿਡ ਸਿੱਖਸ ਸੰਸਥਾ ਵੱਲੋਂ ਬੀਬੀ ਨਰਪਿੰਦਰ ਕੌਰ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਪਾਰਕ ਐਵੇਨਿਊ ਵਿਖੇ ਕਰਵਾਈ।

Advertisement

ਨੌਜਵਾਨ ਬੀਬੀਆਂ ਅਤੇ ਲੜਕਿਆਂ ਨੇ ਦੱਸਿਆ ਕਿ ਭਾਰਤ ਵਿੱਚ ਇਮੀਗ੍ਰੇਸ਼ਨ ਏਜੰਟਾਂ ਵੱਲੋਂ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਕੇ ਉਨ੍ਹਾਂ ਨੂੰ ਗ਼ਲਤ ਤਰੀਕੇ ਨਾਲ ਯੂ ਕੇ ਭੇਜ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਦੇ ਮਾਪਿਆਂ ਦੀ ਮਿਹਨਤ ਦੀ ਕਮਾਈ ਵਿਅਰਥ ਗਈ ਹੈ ਅਤੇ ਉਨ੍ਹਾਂ ਦਾ ਭਵਿੱਖ ਵੀ ਦਾਅ 'ਤੇ ਲੱਗਾ ਹੈ। ਨੌਜਵਾਨਾਂ ਨੇ ਦੱਸਿਆ ਕਿ ਸਹੀ ਦਸਤਾਵੇਜ਼ ਅਤੇ ਵੀਜ਼ਾ ਨਾ ਹੋਣ ਕਰਕੇ ਹੁਣ ਯੂ ਕੇ ਦੀ ਸਰਕਾਰ ਉਨ੍ਹਾਂ ਨੂੰ ਇੱਥੇ ਨਹੀਂ ਰਹਿਣ ਦੇ ਰਹੀ, ਜਿਸ ਨਾਲ ਉਨ੍ਹਾਂ ਨੂੰ ਕੰਮਕਾਜ ਵੀ ਨਹੀਂ ਮਿਲਦਾ ਅਤੇ ਰੁਜ਼ਗਾਰ ਨਾ ਹੋਣ ਕਰਕੇ ਇੱਥੇ ਜਿਊਣਾ ਬਹੁਤ ਮੁਸ਼ਕਲ ਹੋ ਗਿਆ ਹੈ।

Advertisement

ਬੀਬੀ ਨਰਪਿੰਦਰ ਕੌਰ ਨੇ ਜਥੇਦਾਰ ਗੜਗੱਜ ਨੂੰ ਦੱਸਿਆ ਕਿ ਉਨ੍ਹਾਂ ਦੀ ਸੰਸਥਾ 'ਯੂਨਾਈਟਿਡ ਸਿੱਖਸ' ਵੱਲੋਂ ਹਫ਼ਤੇ ਵਿੱਚ ਇੱਕ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਾਊਥਾਲ (ਪਾਰਕ ਐਵਨਿਊ) ਵਿਖੇ ਇਮੀਗ੍ਰੇਸ਼ਨ ਅਤੇ ਹੋਰ ਕਈ ਅਹਿਮ ਮਾਮਲਿਆਂ ਵਿੱਚ ਮਦਦ ਕਰਨ ਲਈ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਊਂਟਰ 'ਤੇ ਅਜਿਹੇ ਬਹੁਤ ਮਾਮਲੇ ਆਉਂਦੇ ਹਨ, ਜੋ ਯੂ ਕੇ ਤੋਂ ਭਾਰਤ ਵਾਪਸ ਜਾਣਾ ਚਾਹੁੰਦੇ ਹਨ, ਜਿਨ੍ਹਾਂ ਨੂੰ ਯੂ ਕੇ ਅਤੇ ਭਾਰਤ ਸਰਕਾਰ ਨਾਲ ਤਾਲਮੇਲ ਕਰਕੇ ਸਰਕਾਰੀ ਖ਼ਰਚੇ 'ਤੇ ਵਾਪਸ ਭੇਜਿਆ ਜਾਂਦਾ ਹੈ।

ਜਥੇਦਾਰ ਗੜਗੱਜ ਨੇ ਨੌਜਵਾਨਾਂ ਵੱਲੋਂ ਸੁਣਾਈਆਂ ਸਮੱਸਿਆਵਾਂ ਨੂੰ ਗੌਰ ਨਾਲ ਸੁਣਿਆ। ਉਨ੍ਹਾਂ ਨੇ ਨੌਜਵਾਨਾਂ ਨੂੰ ਆਖਿਆ ਕਿ ਉਹ ਜਦੋਂ ਵੀ ਵਿਦੇਸ਼ ਜਾਣ ਤਾਂ ਪਹਿਲਾਂ ਇਹ ਘੋਖਣ ਕਿ ਏਜੰਟ ਉਨ੍ਹਾਂ ਨਾਲ ਧੋਖਾ ਤਾਂ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਲੱਖਾਂ ਰੁਪਏ ਖ਼ਰਚ ਕੇ ਵੀ ਵਿਦੇਸ਼ਾਂ ਵਿੱਚ ਬਹੁਤ ਕਸ਼ਟ ਵਾਲੀ ਜ਼ਿੰਦਗੀ ਬਤੀਤ ਕਰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਹੌਸਲਾ ਕਾਇਮ ਰੱਖਣ ਅਤੇ ਗੁਰਬਾਣੀ ਨਾਲ ਜੁੜ ਕੇ ਚੜ੍ਹਦੀ ਕਲਾ ਵਿੱਚ ਰਹਿਣ ਲਈ ਕਿਹਾ। ਉਨ੍ਹਾਂ ਨੇ ਨੌਜਵਾਨਾਂ ਨੂੰ ਆਖਿਆ ਕਿ ਉਹ ਕਦੇ ਵੀ ਪੰਜਾਬ ਜਾਂ ਦੇਸ਼ ਅੰਦਰ ਮੌਜੂਦ ਆਪਣੀ ਜ਼ਮੀਨ ਨਾ ਵੇਚਣ, ਬਲਕਿ ਵਾਪਸ ਪਰਤ ਕੇ ਹੋਰ ਵੀ ਮਿਹਨਤ ਕਰਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ।

Advertisement
×