ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 21 ਅਕਤੂਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰਕਾਰੀ/ਕਾਂਸਟੀਚੂਐਂਟ ਕਾਲਜਾਂ ਅਤੇ ਐਸੋਸੀਏਟ ਇੰਸਟੀਚਿਊਟਜ਼ ਦਾ ਯੁਵਕ ਮੇਲਾ ਅੱਜ ਸਮਾਪਤ ਹੋ ਗਿਆ। ਇਸ ਦੌਰਾਨ ‘ਏ’ ਜ਼ੋਨ ਦਾ ਤਾਜ ਸਰੂਪ ਰਾਣੀ ਸਰਕਾਰ ਕਾਲਜ ਫਾਰ ਵਿਮੈਨ ਅੰਮ੍ਰਿਤਸਰ ਸਿਰ ਸਜਿਆ, ਦੂਜਾ ਸਥਾਨ ਸਰਕਾਰੀ ਕਾਲਜ ਗੁਰਦਾਸਪੁਰ ਨੇ ਹਾਸਲ ਕੀਤਾ ਅਤੇ ਤੀਜਾ ਸਥਾਨ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ, ਕਪੂਰਥਲਾ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਰਗ ‘ਬੀ’ ਡਿਵੀਜ਼ਨ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਚੂੰਘ ਨੇ ਪਹਿਲਾ, ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ, ਜਲੰਧਰ ਨੇ ਦੂਜਾ ਅਤੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਤੋਂ ਇਲਾਵਾ ਇਕ ਹੋਰ ਵਰਗ ਐਸੋਸੀਏਟ ਇੰਸਟੀਚਿਊਟ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ, ਅੰਮ੍ਰਿਤਸਰ ਨੇ ਪਹਿਲਾ ਜਦੋਂਕਿ ਐੱਸਐੱਸਐੱਸ ਕਾਲਜ ਆਫ਼ ਆਰਟਸ ਫਾਰ ਵਿਮੈਨ ਜੀਟੀਰੋਡ, ਅੰਮ੍ਰਿਤਸਰ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ, ਜ਼ਿਲ੍ਹਾ ਗੁਰਦਾਸਪੁਰ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ’ਤੇ ਰਹੇ।
ਚੈਂਪੀਅਨਸ਼ਿਪ ਟਰਾਫੀਆਂ ਪ੍ਰਦਾਨ ਕਰਨ ਸਮੇਂ ਜੇਤੂ ਟੀਮਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਵੀ ਹਾਜ਼ਰ ਸਨ। ਡਾ. ਤੇਜਵੰਤ ਸਿੰਘ ਕੰਗ ਨੇ ਦੱਸਿਆ ਕਿ 26 ਤੋਂ 29 ਅਕਤੂਬਰ ਤਕ ਹੋਣ ਵਾਲੇ ‘ਬੀ’ ਜ਼ੋਨ ਯੁਵਕ ਮੇਲੇ ਵਿਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਦੇ ਕਾਲਜਾਂ ਦੀਆਂ ਟੀਮਾਂ ਭਾਗ ਲੈਣਗੀਆਂ।