Friday 10 May, 2024
Punjabi Tribune The Tribune Dainik Tribune
Weather Image

Chandigarh

26.8 °C

ਪੱਤਰ ਪ੍ਰੇਰਕ
ਪੰਚਕੂਲਾ, 8 ਸਤੰਬਰ
‘ਸਮਾਜ ਦੇ ਨਿਰਮਾਣ ਵਿੱਚ ਸੰਸਕ੍ਰਿਤ ਭਾਸ਼ਾ ਦੀ ਅਹਿਮ ਭੂਮਿਕਾ ਨਿਭਾ ਸਕਦੀ ਹੈ ਅਤੇ ਇਸ ਭਾਸ਼ਾ ਨੇ ਅਹਿਮ ਭੂਮਿਕਾ ਨਿਭਾਈ ਵੀ ਹੈ। ਸੰਸਕ੍ਰਿਤ ਭਾਸ਼ਾ ਵਿਵੇਕ ਵਾਲੀ ਭਾਸ਼ਾ ਹੈ ਜਿਸ ਵਿੱਚ ਸੰਸਕ੍ਰਿਤ ਦਾ ਹਰ ਵਾਕ ਸਿੱਖਿਆਦਾਇਕ ਹੈ।’ ਇਸ ਗੱਲ ਦਾ ਪ੍ਰਗਟਾਵਾ ਪੰਚਾਇਤ ਵਿਭਾਗ ਹਰਿਆਣਾ ਦੇ ਮੁੱਖ ਸੰਸਦੀ ਸਕੱਤਰ ਬਖ਼ਸ਼ੀਸ਼ ਸਿੰਘ ਨੇ ਕੀਤਾ ਜਿਹੜੇ ਇੱਥੇ ਪੰਚਕੂਲਾ ਦੇ ਸੈਕਟਰ 14 ਸਥਿਤ ਅਕੈਡਮੀ ਭਵਨ ਵਿੱਚ ਹਰਿਆਣਾ ਸੰਸਕ੍ਰਿਤ ਅਕੈਡਮੀ ਵੱਲੋਂ ਮਨਾਏ ਜਾ ਰਹੇ ਸੰਸਕ੍ਰਿਤ ਦਿਵਸ ਮੌਕੇ ਆਏ ਹੋਏ ਸਨ। ਉਨ੍ਹਾਂ ਇਸ ਮੌਕੇ ਦੀਪ ਜਲਾ ਕੇ ਸੰਸਕ੍ਰਿਤ ਅਕੈਡਮੀ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਸੰਸਕ੍ਰਿਤ ਦੇਸ਼ ਦੇ ਰਿਸ਼ੀਆਂ-ਮੁਨੀਆਂ ਦੀ ਭਾਸ਼ਾ ਸੀ। ਉਨ੍ਹਾਂ ਇਸ ਮੌਕੇ ਯੋਗ ਬਾਰੇ ਵੀ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸੰਸਕ੍ਰਿਤ ਸਾਰੀਆਂ ਭਾਸ਼ਾਵਾਂ ਦੀ ਜਣਨੀ ਹੈ। ਉਨ੍ਹਾਂ ਇਸ ਮੌਕੇ ਸੰਸਕ੍ਰਿਤ ਅਕੈਡਮੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਵੀ ਕੀਤੀ। ਸੰਸਕ੍ਰਿਤ ਦੇ ਪ੍ਰਚਾਰ ਅਤੇ ਪਸਾਰ ਲਈ ਕੀਤੇ ਜਾ ਰਹੇ ਕੰਮਾਂ ਦਾ ਵਿਸਥਾਰ ਵਿੱਚ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰੋਗਰਾਮ ਜ਼ਿਲ੍ਹਾ ਹੈੱਡ ਕੁਆਰਟਰ ਦੀ ਥਾਂ ਬਲਾਕ ਪੱਧਰ ’ਤੇ ਵੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜਲਦੀ ਹੀ ਅਕੈਡਮੀ ਕਾਲਕਾ ਵਿੱਚ ਵੀ ਅਜਿਹਾ ਪ੍ਰੋਗਰਾਮ ਕਰਵਾਏਗੀ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰ ਵੇਦ ਪ੍ਰਕਾਸ਼ ਉਪਾਧਿਆਏ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਵੀ ਸੰਸਕ੍ਰਿਤ ਪੜ੍ਹਨ ਵਾਲੇ ਵਧੇਰੇ ਲੋਕ ਹਨ। ਇਸ ਮੌਕੇ ਵੱਡੀ ਗਿਣਤੀ ਦੇ ਸੰਸਕ੍ਰਿਤ ਭਾਸ਼ਾ ਦੇ ਮਾਹਿਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।