ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ

ਪੱਤਰ ਪ੍ਰੇਰਕ ਚੰਡੀਗੜ੍ਹ, 1 ਅਪਰੈਲ ਇਥੇ ਅੱਜ ਇੱਕ ਵਿਅਕਤੀ ਨੂੰ ਕਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਮੁਤਾਬਕ 49 ਸਾਲਾਂ ਦਾ ਇਹ ਮਰੀਜ਼ ਸੈਕਟਰ-35 ਦਾ ਵਸਨੀਕ ਹੈ। ਕੁਝ ਦਿਨ ਪਹਿਲਾਂ ਉਸ ਦੇ ਦੋ ਰਿਸ਼ਤੇਦਾਰ ਦੁਬਈ ਅਤੇ ਸਿੰਗਾਪੁਰ ਤੋਂ ਆਏ ਸਨ। ਉਨ੍ਹਾਂ ਨੂੰ ਮਿਲਣ ਲਈ ਉਹ ਮਾਨਸਾ ਗਿਆ ਸੀ। ਉਥੋਂ ਵਾਪਸ ਆਉਣ ਤੋਂ ਬਾਅਦ ਉਸ ਵਿੱਚ ਕਰੋਨਾ ਵਾਇਰਸ ਨਾਲ ਮਿਲਦੇ ਲੱਛਣ ਪਾਏ ਗਏ। ਇਸ ਮਗਰੋਂ ਉਸ ਦੀ ਜਾਂਚ ਕਰਵਾਈ ਗਈ। ਉਸ ਨੂੰ 30 ਮਾਰਚ ਨੂੰ ਸਰਕਾਰੀ ਹਸਪਤਾਲ ਸੈਕਟਰ-16 ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਅੱਜ ਉਸ ਦੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਉਸ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਚੰਡੀਗੜ੍ਹ ਵਿੱਚ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 16 ਹੋ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All