ਅਮਰੀਕੀ ਲੜਕੇ ਵਲੋਂ ਆਪਣੇ ਘਰ ਦੇ ਪੰਜ ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ

ਮਿਆਮੀ, 3 ਸਤੰਬਰ ਇੱਕ 14 ਸਾਲ ਦੇ ਲੜਕੇ ਨੇ ਅਮਰੀਕਾ ਦੇ ਅਲਬਾਮਾ ਸੂਬੇ ਵਿੱਚ ਐਲਕਮੌਂਟ ਵਿੱਚ ਆਪਣੇ ਪੰਜ ਪਰਿਵਾਰਕ ਜੀਆਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਅਤੇ ਫਿਰ ਪੁਲੀਸ ਨੂੰ ਬੁਲਾ ਕੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਇਹ ਜਾਣਕਾਰੀ ਪੁਲੀਸ ਨੇ ਦਿੱਤੀ ਹੈ। ਇਨ੍ਹਾਂ ਵਿੱਚੋਂ ਤਿੰਨ ਜੀਅ ਘਰ ਵਿੱਚ ਤੁਰੰਤ ਮਰ ਗਏ ਅਤੇ ਦੋ ਹੈਲੀਕਾਪਟਰ ਐਂਬੂਲੈਂਸ ਰਾਹੀਂ ਲੈ ਕੇ ਜਾਣ ਸਮੇਂ ਦਮ ਤੋੜ ਗਏ। ਲਾਈਮਸਟੋਨ ਕਾਊਂਟੀ ਦੇ ਪੁਲੀਸ ਮੁਖੀ ਨੇ ਦੱਸਿਆ ਲੜਕੇ ਨੇ ਇਨ੍ਹਾਂ ਹੱਤਿਆਵਾਂ ਲਈ 9 ਐੱਮਐੱਮ ਦੀ ਗੰਨ ਵਰਤੀ।ਇਹ ਘਟਨਾ ਸੋਮਵਾਰ ਰਾਤ ਨੂੰ ਘਟੀ ਹੈ। ਪੁਲੀਸ ਨੇ ਲੜਕੇ ਦੀ ਸ਼ਨਾਖਤ ਨਹੀਂ ਦੱਸੀ ਅਤੇ ਨਾ ਹੀ ਅਜੇ ਤਕ ਘਟਨਾ ਪਿਛਲੇ ਕਾਰਨਾਂ ਦਾ ਪਤਾ ਲੱਗ ਸਕਿਆ ਹੈ। ਪੁਲੀਸ ਅਨੁਸਾਰ ਲੜਕਾ ਜਾਂਚ ਵਿੱਚ ਪੂਰਾ ਸਹਿਯੋਗ ਦੇ ਰਿਹਾ ਹੈ ਅਤੇ ਪੁਲੀਸ ਅਪਰਾਧ ਕਰਨ ਲਈ ਵਰਤੀ ਗੰਨ ਨੂੰ ਲੱਭਣ ਵਿੱਚ ਲੱਗੀ ਹੈ, ਜੋ ਕਿ ਲੜਕੇ ਨੇ ਆਪਣੇ ਘਰ ਦੇ ਨਜ਼ਦੀਕ ਹੀ ਸੁੱਟ ਦਿੱਤੀ ਸੀ। -ਏਐੱਫਪੀ

ਸੱਤ ਦੀ ਗੋਲੀਆਂ ਮਾਰ ਕੇ ਹੱਤਿਆ

ਸ਼ਿਕਾਗੋ: ਅਮਰੀਕਾ ਵਿੱਚ ਪਿਛਲੇ ਤਿੰਨ ਦਿਨ ਵਿੱਚ ਦੋ ਬੱਚਿਆਂ ਸਮੇਤ ਸੱਤ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਡਬਲਿਊਐਲਐੱਸ-ਟੀਵੀ ਦੀ ਰਿਪੋਰਟ ਅਨੁਸਾਰ ਮ੍ਰਿਤਕਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਇੱਕ 15 ਸਾਲਾ ਦਾਵਾਂਤੇ ਜੈਕਸਨ ਹੈ, ਉਸਨੂੰ ਉਸ ਦੇ ਘਰ ਤੋਂ ਕੁੱਝ ਕਦਮਾਂ ਉੱਤੇ ਗੋਲੀ ਮਾਰੀ ਗਈ। ਜੈਕਸਨ ਨੇ ਮੰਗਲਵਾਰ ਤੋਂ ਹਾਈ ਸਕੂਲ ਜਾਣਾ ਸ਼ੁਰੂ ਕਰਨਾ ਸੀ। ਉਸ ਦੀ ਭੈਣ ਅਲੈਕਸਿਸ ਜੈਕਸਨ ਨੇ ਦੱਸਿਆ ਕਿ ਉਸਨੂੰ ਕਿਸੇ ਨੇ ਫੋਨ ਕਰਕੇ ਘਰ ਤੋਂ ਬਾਹਰ ਬੁਲਾਇਆ ਸੀ ਅਤੇ ਘਰੋਂ ਨਿਕਲਦਿਆਂ ਸਾਰ ਹੀ ਉਸ ਨੂੰ ਗੋਲੀ ਮਾਰ ਦਿੱਤੀ ਗਈ। ਸ਼ਨਿੱਚਰਵਾਰ ਨੂੰ ਦੋ ਵਿਅਕਤੀਆਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਇਨ੍ਹਾਂ ਦੀ ਉਮਰ 32 ਅਤੇ 26 ਸਾਲ ਸੀ। ਇਹ ਘਟਨਾਵਾਂ ਵੀ ਸ਼ਿਕਾਗੋ ਵਿੱਚ ਹੀ ਵਾਪਰੀਆਂ ਹਨ। ਇਸ ਘਟਨਾ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਵੀ ਹੋਏ ਹਨ। -ਏਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

* ਪੈਕੇਜ ’ਚ ਕਿਰਤੀ ਲੋਕਾਂ ਦਾ ਹਿੱਸਾ ਨਾਮਾਤਰ; * ਬਿਜਲੀ ਦੀ ਮੁਫ਼ਤ ਸਹੂ...

ਸ਼ਹਿਰ

View All