ਅੰਮ੍ਰਿਤਸਰ ਲਈ ਤੇਜ਼ ਰਫ਼ਤਾਰ ਰੇਲ ਗੱਡੀ ਚਲਾਉਣ ਦੀ ਮੰਗ

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਅਕਤੂਬਰ ਸਾਬਕਾ ਕੇਂਦਰੀ ਮੰਤਰੀ ਡਾ. ਮਨੋਹਰ ਸਿੰਘ ਗਿੱਲ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਦਿੱਲੀ ਤੋਂ ਅੰਮ੍ਰਿਤਸਰ ਲਈ ਨਵੀਂ ਤੇਜ਼ ਰਫ਼ਤਾਰ ਰੇਲ ਗੱਡੀ ਚਲਾਵੇ। ਸ੍ਰੀ ਗਿੱਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਮਹੀਨਿਆਂ ਦੌਰਾਨ ਵਾਰਾਨਸੀ ਲਈ ਨਵੀਂ ਆਧੁਨਿਕ ਰੇਲ ਗੱਡੀ ਚਲਾਉਣ ਤੇ ਬੀਤੇ ਦਿਨ ‘ਸਰਬੱਤ ਦਾ ਭਲਾ’ ਰੇਲ ਗੱਡੀ ਚਲਾਉਣ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹਰ ਖੇਤਰ ਦੇ ਯਾਤਰੀ ਸ੍ਰੀ ਅੰਮ੍ਰਿਤਸਰ ਨਾਲ ਜੁੜਨਗੇ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ਸ਼ਰਧਾਲੂ ਤੇ ਸੈਲਾਨੀ ਜਾਂਦੇ ਹਨ। ਇਸੇ ਕਰਕੇ ਅੰਮ੍ਰਿਤਸਰ ਲਈ ਸ਼ਾਨਦਾਰ ਸਹੂਲਤਾਂ ਵਾਲੀ ਗੱਡੀ ਚਲਾਈ ਜਾਵੇ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਦਿੱਲੀ ਵਿਖੇ ਗੁਰੂ ਨਾਨਕ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅੰਮ੍ਰਿਤਸਰ ਨੂੰ ਰੇਲ ਗੱਡੀ ਚਲਾਉਣ ਬਾਰੇ ਕੋਈ ਮੁੱਦਾ ਨਹੀਂ ਵਿਚਾਰਿਆ ਗਿਆ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All