ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੂੰ ਪੱਤਰ ਲਿਖ ਕੇ ਹਾੜੀ ਸੀਜ਼ਨ ਲਈ 26064.31 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀਸੀਐੱਲ) ਦੀ ਜਲਦ ਮਨਜ਼ੂਰੀ ਲਈ ਭਾਰਤੀ ਰਿਜ਼ਰਵ ਬੈਂਕ ਨੂੰ ਨਿਰਦੇਸ਼ ਦੇਣ ਲਈ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀਸੀਐੱਲ ਦੇ ਤੁਰੰਤ ਜਾਰੀ ਹੋਣ ਨਾਲ ਨਾ ਸਿਰਫ ਕਣਕ ਦੀ ਫਸਲ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ, ਬਲਕਿ ਪਹਿਲਾਂ ਹੀ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ। ਉਨ੍ਹਾਂ ਆਰਬੀਆਈ ਨੂੰ ਪਹਿਲਾਂ ਹੀ ਪ੍ਰਸਤਾਵ ਸੌਂਪ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All