ਖੇਡ ਮੁਕਾਬਲਿਆਂ ’ਚ ਝੁਨੀਰ ਸਕੂਲ ਦੇ ਬੱਚੇ ਛਾਏ

ਬਾਬਾ ਫਰੀਦ ਸਕੂਲ ਝੁਨੀਰ ਦੇ ਜੇਤੂ ਖਿਡਾਰੀ ਅਧਿਆਪਕਾਂ ਨਾਲ।

ਸੁਰਜੀਤ ਵਸ਼ਿਸ਼ਟ ਝੁਨੀਰ, 14 ਅਕਤੂਬਰ ਬਾਬਾ ਫਰੀਦ ਪਬਲਿਕ ਹਾਈ ਸਕੂਲ ਝੁਨੀਰ ਦੇ ਬੱਚਿਆਂ ਨੇ ਜ਼ੋਨ ਪੱਧਰ ਅਤੇ ਸਟੇਟ ਪੱਧਰ ਦੀਆਂ ਖੇਡਾਂ ਵਿੱਚ ਚੰਗੀਆਂ ਪ੍ਰਾਪਤੀਆਂ ਕੀਤੀਆ। ਜ਼ੋਨ ਪੱਧਰ ਦੀਆਂ ਖੇਡਾਂ ਵਿੱਚ ਅੰਡਰ-17 ਵਿੱਚ 400 ਮੀਟਰ ਰਿਲੇਅ ਦੌੜ ਵਿੱਚ ਹਰਮਨਦੀਪ ਕੌਰ, ਅੰਜਲੀ ਕੁਮਾਰੀ, ਸੁਖਮਨਦੀਪ ਕੌਰ ਤੇ ਸੁਮਨਦੀਪ ਕੌਰ ਨੇ ਪਹਿਲਾ, ਸੁਮਨਦੀਪ ਕੌਰ ਨੇ ਲੰਬੀ ਛਾਲ ਵਿੱਚ ਪਹਿਲਾ, ਸੁਖਮਨਦੀਪ ਕੌਰ ਨੇ 800 ਮੀਟਰ ਦੌੜ ਵਿੱਚ ਪਹਿਲਾ, ਹਰਮਨਦੀਪ ਕੌਰ ਨੇ 200 ਮੀਟਰ ਵਿੱਚ ਪਹਿਲਾ ਸਥਾਨ, ਸੁਖਜਿੰਦਰ ਕੌਰ ਨੇ 400 ਮੀਟਰ ਅਤੇ 1500 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਦੀਆਂ ਖੇਡਾਂ ਵਿੱਚ ਅੰਡਰ-14 ਵਿੱਚ 400 ਮੀਟਰ ਰਿਲੇਅ ਵਿੱਚ ਖੁਸ਼ਜਿੰਦਰ ਸਿੰਘ, ਜਗਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਸੁਖਪ੍ਰੀਤ ਸਿੰਘ ਨੇ ਪਹਿਲਾ, ਜਸ਼ਨਦੀਪ ਸਿੰਘ ਨੇ ਸ਼ਾਟ ਪੁੱਟ ਵਿੱਚ ਪਹਿਲਾ, ਜਗਦੀਪ ਸਿੰਘ ਨੇ ਲੰਬੀ ਛਾਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਵਿੱਚ 400 ਮੀਟਰ ਰਿਲੇਅ ਵਿੱਚ ਰਮਨਦੀਪ ਸਿੰਘ, ਸਤਵਿੰਦਰ ਸਿੰਘ, ਅਰਸ਼ਦੀਪ ਸਿੰਘ ਤੇ ਗਗਨਦੀਪ ਸਿੰਘ ਨੇ ਪਹਿਲਾ, ਸਤਵਿੰਦਰ ਸਿੰਘ ਨੇ 800 ਮੀਟਰ ਰੇਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All