ਡਾ. ਮਨਮੋਹਨ ਸਿੰਘ ਨੂੰ ਨਗਰ ਕੀਰਤਨ ਲਈ ਸੱਦਾ

ਪੱਤਰ ਪ੍ਰੇਰਕ ਨਵੀਂ ਦਿੱਲੀ, 5 ਅਕਤੂਬਰ

ਨਵੀਂ ਦਿੱਲੀ ’ਚ ਡਾ. ਮਨਮੋਹਨ ਸਿੰਘ ਨੂੰ ਨਗਰ ਕੀਰਤਨ ਲਈ ਸੱਦਾ ਦਿੰਦੇ ਹੋਏ ਸੁਖਬੀਰ ਸਿੰਘ ਕਾਲੜਾ ਤੇ ਹੋਰ। -ਫੋਟੋ: ਦਿਓਲ

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪਾਕਿਤਸਾਨ ਜਾਣ ਵਾਲੇ ਨਗਰ ਕੀਰਤਨ ਲਈ ਸੱਦਾ ਪੱਤਰ ਸੌਂਪਿਆ ਗਿਆ। ਸੱਦਾ ਪੱਤਰ ਦੇਣ ਵਾਲਿਆਂ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਬੀਰ ਸਿੰਘ ਕਾਲੜਾ, ਸੀਨੀਅਰ ਆਗੂ ਹਰਵਿੰਦਰ ਸਿੰਘ ਸਰਨਾ ਤੇ ਪੱਤਰਕਾਰ ਮਨਜੀਤ ਸਿੰਘ ਸਰਨਾ ਤੇ ਹੋਰ ਆਗੂ ਸ਼ਾਮਲ ਸਨ। ਸ੍ਰੀ ਕਾਲੜਾ ਨੇ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਇਸ ਨਗਰ ਕੀਰਤਨ ਦਾ ਪ੍ਰਬੰਧ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਰਨਾ ਭਰਾਵਾਂ ਵੱਲੋਂ ਇਹ ਸੱਦਾ-ਪੱਤਰ ਦਿੱਲੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਮਨਜੀਤ ਸਿੰਘ ਜੀਕੇ ਨੂੰ ਵੀ ਦਿੱਤਾ ਗਿਆ ਸੀ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਪੁੱਜਣ ਦੀ ਅਪੀਲੀ ਕੀਤੀ ਗਈ ਸੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All