ਪ੍ਰਕਾਸ਼ ਪੁਰਬ ਮੌਕੇ 52 ਕਿਰਤੀਆਂ ਦੇ ਸਨਮਾਨ ਦਾ ਐਲਾਨ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 16 ਸਤੰਬਰ

ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਸਬੰਧੀ ਮੀਟਿੰਗ ਦਾ ਦ੍ਰਿਸ਼।

ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਜੀ ਦੇ 15 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 52 ਕਿਰਤੀਆਂ ਦਾ ਸਨਮਾਨ ਕਰਨ ਅਤੇ 52 ਹੋਣਹਾਰ ਲੋੜਵੰਦ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਇਸ ਸਬੰਧੀ ਹੋਈ ਮੀਟਿੰਗ ਵਿਚ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਸਿਆ ਕਿ ਚੌਥੇ ਗੁਰੂ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ 14 ਅਕਤੂਬਰ ਨੂੰ ਖਾਲਸਾਈ ਰਵਾਇਤ ਅਨੁਸਾਰ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ੍ਰੀ ਅਕਾਲ ਤਖ਼ਤ ਤੋਂ ਅਰੰਭ ਹੋ ਕੇ ਅੰਮ੍ਰਿਤਸਰ ਸ਼ਹਿਰ ਦੇ ਪੁਰਾਤਨ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਮੁੜ ਅਕਾਲ ਤਖ਼ਤ ਪੁੱਜ ਕੇ ਸੰਪੰਨ ਹੋਵੇਗਾ। 13 ਅਕਤੂਬਰ ਦੀ ਰਾਤ ਨੂੰ ਪੜਤਾਲ ਗਾਇਨ ਸ਼ੈਲੀ ਵਿਚ ਕੀਰਤਨ ਦਰਬਾਰ ਹੋਵੇਗਾ। 14 ਅਕਤੂਬਰ ਨੂੰ ਕੀਰਤਨ ਸਮਾਗਮ ਹੋਵੇਗਾ। 15 ਅਕਤੂਬਰ ਨੂੰ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ, ਜਿਸ ਵਿਚ 52 ਕਿਰਤੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 52 ਹੋਣਹਾਰ ਲੋੜਵੰਦ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਨੂੰ ਰੁਸ਼ਨਾਇਆ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਘਰਾਂ ਵਿਚ ਵੀ ਦੀਪਮਾਲਾ ਕਰਨ। ਇਸ ਸਬੰਧੀ ਹੋਈ ਇਕੱਤਰਤਾ ਵਿਚ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਸੁਖਦੇਵ ਸਿੰਘ ਭੂਰਾਕੋਹਨਾ ਹਾਜ਼ਰ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

* ਪੈਕੇਜ ’ਚ ਕਿਰਤੀ ਲੋਕਾਂ ਦਾ ਹਿੱਸਾ ਨਾਮਾਤਰ; * ਬਿਜਲੀ ਦੀ ਮੁਫ਼ਤ ਸਹੂ...

ਸ਼ਹਿਰ

View All