ਪੰਚਾਇਤਾਂ ਸਬੰਧੀ ਮੰਤਰੀ ਨੇ ਸ਼ਗਨ ਸਕੀਮ ਤੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

ਪੱਤਰ ਪ੍ਰੇਰਕ ਤਰਨ ਤਾਰਨ, 8 ਅਪਰੈਲ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਇੱਥੇ ਇਕ ਸਮਾਰੋਹ ਦੌਰਾਨ ਸ਼ਗਨ ਸਕੀਮ ਤਹਿਤ ਕੋਈ 200 ਦਲਿਤ ਪਰਿਵਾਰਾਂ ਨੂੰ 30 ਲੱਖ ਰੁਪਏ ਦੇ ਚੈੱਕ ਵੰਡੇ। ਮੰਤਰੀ ਨੇ ਏਨੀ ਹੀ ਰਾਸ਼ੀ ਦੇ ਚੈੱਕ ਪਿੰਡਾਂ ’ਚ ਵਿਕਾਸ ਦੇ ਕਾਰਜ ਕਰਨ ਲਈ ਜਾਰੀ ਕੀਤੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਇਆਂ ਸ੍ਰੀ ਬ੍ਰਹਮਪੁਰਾ ਨੇ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿੰਡਾਂ ’ਚ ਬਹਿਕਾਂ ਨੂੰ ਜਾਂਦੇ ਕੱਚੇ ਰਸਤੇ ਵੀ ਪੱਕੇ ਕਰਨ ਲਈ ਇਕ ਵਿਆਪਕ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਦੇ ਸਭਨਾਂ ਜ਼ਿਲ੍ਹਿਆਂ ਵਿਚ 21 ਮਾਡਲ ਸਕੂਲ ਖੋਲ੍ਹਣ ਲਈ 60 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਵਿਚ ਲੜਕੀਆਂ ਦੇ ਹੋਸਟਲਾਂ ਦਾ ਨਿਰਮਾਣ ਕਰਨ ਵਾਸਤੇ 40 ਕਰੋੜ ਰੁਪਏ ਰਾਖਵੇਂ ਰੱਖੇ ਹਨ। ਸਮਾਰੋਹ ਨੂੰ ਅਲਵਿੰਦਰ ਪਾਲ ਸਿੰਘ ਪੱਖੋਕੇ (ਚੇਅਰਮੈਨ ਪੰਜਾਬ ਵੇਅਰ-ਹਾਊਸਿੰਗ ਕਾਰਪੋਰੇਸ਼ਨ), ਸਾਧੂ ਸਿੰਘ ਉੱਪਲ (ਚੇਅਰਮੈਨ ਬਲਾਕ ਸਹਿਮਤੀ ਚੋਹਲਾ ਸਾਹਿਬ), ਅਮਰੀਕ ਸਿੰਘ (ਚੇਅਰਮੈਨ ਮਾਰਕੀਟ ਕਮੇਟੀ ਤਰਨ ਤਾਰਨ), ਵਧੀਕ ਡਿਪਟੀ ਕਮਿਸ਼ਨਰ ਐਮ.ਪੀ. ਸਿੰਘ, ਡੀ.ਡੀ.ਪੀ.ਓ. ਸਰਬਜੀਤ ਸਿੰਘ ਵਾਲੀਆ ਨੇ ਵੀ ਸੰਬੋਧਨ ਕੀਤਾ। ਸ੍ਰੀ ਬ੍ਰਹਮਪੁਰਾ ਨੇ ਇਸ ਮੌਕੇ ਲੋਕਾਂ ਦੀਆਂ ਕਈ ਸ਼ਿਕਾਇਤਾਂ ਦਾ ਨਿਬੇੜਾ ਵੀ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

* ਪੈਕੇਜ ’ਚ ਕਿਰਤੀ ਲੋਕਾਂ ਦਾ ਹਿੱਸਾ ਨਾਮਾਤਰ; * ਬਿਜਲੀ ਦੀ ਮੁਫ਼ਤ ਸਹੂ...

ਸ਼ਹਿਰ

View All