ਮਮਤਾ ਦੀ ਮੋਦੀ ਨਾਲ ਮੁਲਾਕਾਤ ਭਲਕੇ

ਕੋਲਕਾਤਾ, 16 ਸਤੰਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ ਨੂੰ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਮੁਤਾਬਕ ਇਸ ਤਜਵੀਜ਼ਤ ਮੀਟਿੰਗ ਦੌਰਾਨ ਬੀਬੀ ਬੈਨਰਜੀ ਸੂਬਾ ਸਰਕਾਰ ਦੀ ਕੇਂਦਰ ਵੱਲ ਬਕਾਇਆ ਗਰਾਂਟਾਂ ਤੇ ਹੋਰਨਾਂ ਮੰਗਾਂ ’ਤੇ ਚਰਚਾ ਕਰ ਸਕਦੇ ਹਨ। ਬੈਨਰਜੀ ਦਿੱਲੀ ਲਈ ਮੰਗਲਵਾਰ ਨੂੰ ਰਵਾਨਾ ਹੋਣਗੇ ਤੇ ਮੀਟਿੰਗ ਬੁੱਧਵਾਰ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਹੋਵੇਗੀ। ਲੋਕ ਸਭਾ ਚੋਣਾਂ ਵਿੱਚ ਪੱਛਮੀ ਬੰਗਾਲ ਅਤੇ ਦੇਸ਼ ਭਰ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਮਗਰੋਂ ਬੈਨਰਜੀ ਦੀ ਪ੍ਰਧਾਨ ਮੰਤਰੀ ਨਾਲ ਇਹ ਪਲੇਠੀ ਮੀਟਿੰਗ ਹੈ। ਉਂਜ ਇਹ ਮੀਟਿੰਗ ਅਜਿਹੇ ਸਮੇਂ ਹੋਣ ਲੱਗੀ ਹੈ ਜਦੋਂ ਸੀਬੀਆਈ ਸ਼ਾਰਦਾ ਪੌਂਜੀ ਸਕੀਮ ਕੇਸ ਵਿੱਚ ਪੱਛਮੀ ਬੰਗਾਲ ਨਾਲ ਸਬੰਧਤ ਸੀਆਈਡੀ ਦੇ ਵਧੀਕ ਡਾਇਰੈਕਟਰ ਜਨਰਲ ਰਾਜੀਵ ਕੁਮਾਰ ਨੂੰ ਘੇਰਨ ਲਈ ਕਾਨੂੰਨੀ ਲੜਾਈ ਲੜ ਰਹੀ ਹੈ। ਇਸ ਦੌਰਾਨ ਭਾਜਪਾ ਨੇ ਬੀਬੀ ਬੈਨਰਜੀ ਦਾ ਮੌਜੂ ਉਡਾਉਂਦਿਆਂ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਮੰਗੇ ਸਮੇਂ ਨੂੰ ‘ਮੌਕਾਪ੍ਰਸਤੀ ਵਾਲੀ ਸਿਆਸਤ ਦੀ ਉੱਤਮ ਮਿਸਾਲ’ ਦੱਸਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

* ਪੈਕੇਜ ’ਚ ਕਿਰਤੀ ਲੋਕਾਂ ਦਾ ਹਿੱਸਾ ਨਾਮਾਤਰ; * ਬਿਜਲੀ ਦੀ ਮੁਫ਼ਤ ਸਹੂ...

ਸ਼ਹਿਰ

View All