ਮੈਡੀਕਲ ਕਾਲਜਾਂ ਵਿਚ ਖਾਲੀ ਅਸਾਮੀਆਂ ਜਲਦੀ ਭਰੀਆਂ ਜਾਣਗੀਆਂ: ਸੋਨੀ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 16 ਸਤੰਬਰ

ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਮੈਡੀਕਲ ਕਾਲਜ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ।

ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਨੇ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣਗੀਆਂ। ਇਨ੍ਹਾਂ ਦਾ ਮੁੱਢਲਾ ਢਾਂਚਾ ਵਿਕਸਿਤ ਕਰ ਕੇ ਹਰੇਕ ਤਰ੍ਹਾਂ ਦੇ ਡਾਕਟਰੀ ਟੈਸਟ ਹਸਪਤਾਲ ਦੇ ਅੰਦਰੋਂ ਹੀ ਕਰਨ ਦੀ ਸਹੂਲਤ ਮਰੀਜ਼ਾਂ ਨੂੰ ਦਿੱਤੀ ਜਾਵੇਗੀ। ਅੱਜ ਉਨ੍ਹਾਂ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਜਾਵੇਗਾ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਾਲਜ ਦੀ ਪ੍ਰਿੰਸੀਪਲ ਕੋਲੋਂ ਕਾਲਜ ਵਿਚ ਖਾਲੀ ਪਈਆਂ ਅਸਾਮੀਆਂ ਬਾਰੇ ਜਾਣਕਾਰੀ ਲਈ ਅਤੇ ਕਿਹਾ ਕਿ ਜਲਦੀ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਵਿਚ ਬੰਦ ਪਈ ਮਸ਼ੀਨਰੀ ਨੂੰ ਤੁਰੰਤ ਚਾਲੂ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਟੈਸਟ ਕਰਵਾਉਣ ਲਈ ਪ੍ਰਾਈਵੇਟ ਲੈਬਾਰਟਰੀਆਂ ਵਿਚ ਨਾ ਜਾਣਾ ਪਵੇ। ਸ੍ਰੀ ਸੋਨੀ ਨੇ ਡਾਕਟਰਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਸੇ ਵਿਭਾਗ ਦੀ ਮਸ਼ੀਨਰੀ ਬੰਦ ਹੋਈ ਤਾਂ ਸਬੰਧਤ ਮੁਖੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਵਿਚ ਐੱਮਡੀ ਕਰਨ ਵਾਲੇ ਡਾਕਟਰਾਂ ਨੂੰ ਇਕ ਸਾਲ ਕਾਲਜ ਵਿਚ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਸਟਾਫ ਦੀ ਕਮੀ ਦੂਰ ਕਰ ਕੇ ਮਰੀਜ਼ਾਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਨੇ ਹਸਪਤਾਲ ਵਿਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਤੇ ਆਕਸੀਜਨ ਪਲਾਂਟ ਨੂੰ ਚਾਲੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਪੂਰਾ ਕਰ ਕੇ ਮਰੀਜ਼ਾਂ ਨੂੰ ਰਾਹਤ ਦਿੱਤੀ ਜਾਵੇ। ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਹਸਪਤਾਲ ਤੇ ਕਾਲਜ ਵਿਚ ਸੂਰਜੀ ਊਰਜਾ ਪਲਾਂਟ ਲਗਾਉਣ ਦਾ ਐਲਾਨ ਵੀ ਕੀਤਾ ਗਿਆ। ਉਨ੍ਹਾਂ ਹਸਪਤਾਲ ਵਿਚ ਆਕਸੀਜਨ ਦੀ ਵਰਤੋਂ ਬਾਰੇ ਪੈਦਾ ਹੋਏ ਖ਼ਦਸ਼ਿਆਂ ਦੀ ਰਿਪੋਰਟ ਮੰਗਦਿਆਂ ਇਸ ਨੂੰ 15 ਦਿਨਾਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਮੈਡੀਕਲ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਵਾਰਡਾਂ ਦੀ ਸਫ਼ਾਈ ਵੱਲ ਧਿਆਨ ਦਿੱਤਾ ਜਾਵੇ। ਮੀਟਿੰਗ ਵਿਚ ਡੀ.ਕੇ. ਤਿਵਾੜੀ ਸਕੱਤਰ ਮੈਡੀਕਲ ਸਿੱਖਿਆ, ਡਾ. ਕੇ.ਕੇ. ਤਲਵਾੜ ਸਲਾਹਕਾਰ ਮੁੱਖ ਮੰਤਰੀ, ਡਾ. ਅਵਨੀਸ਼ ਕੁਮਾਰ ਡੀਆਰਐੱਮਈ, ਡਾ. ਸੁਜਾਤਾ ਸ਼ਰਮਾ ਪ੍ਰਿੰਸੀਪਲ ਮੈਡੀਕਲ ਕਾਲਜ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

* ਪੈਕੇਜ ’ਚ ਕਿਰਤੀ ਲੋਕਾਂ ਦਾ ਹਿੱਸਾ ਨਾਮਾਤਰ; * ਬਿਜਲੀ ਦੀ ਮੁਫ਼ਤ ਸਹੂ...

ਸ਼ਹਿਰ

View All