ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ

ਸੁਰਿੰਦਰ ਮਾਵੀ ਵਿਨੀਪੈਗ, 31 ਮਾਰਚ ਮੈਨੀਟੋਬਾ ਵਿਚ ਕੋਵਿਡ-19 ਦੇ 24 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ ਵਿਚ ਮਹਾਮਾਰੀ ਪੀੜਤਾਂ ਦੀ ਗਿਣਤੀ 96 ਹੋ ਗਈ ਹੈ। ਇਸ ਬਿਮਾਰੀ ਨਾਲ ਪੀੜਤ ਵਿਨੀਪੈਗ ਵਾਸੀ 60 ਵਰ੍ਹਿਆਂ ਦੀ ਮਹਿਲਾ ਦੀ ਮੌਤ ਹੋ ਜਾਣ ਨਾਲ ਸੂਬੇ ਵਿੱਚ ਇਸ ਮਹਾਮਾਰੀ ਕਾਰਨ ਪਹਿਲੀ ਮੌਤ ਹੋਈ ਹੈ। ਸੂਬੇ ਦੇ ਮੁੱਖ ਜਨਤਕ ਸਿਹਤ ਅਧਿਕਾਰੀ, ਬਰੈਂਟ ਰੌਸਿਨ ਦੇ ਆਦੇਸ਼ਾਂ ਨਾਲ ਸੋਮਵਾਰ ਤੋਂ ਕਿਸੇ ਵੀ ਜਨਤਕ ਸਥਾਨ ’ਤੇ 10 ਲੋਕਾਂ ਤੋਂ ਵੱਧ ਦੇ ਇਕੱਠ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਕਰੀਬ 74 ਤਰ੍ਹਾਂ ਦੇ ਕਾਰੋਬਾਰਾਂ ਨੂੰ ਛੱਡ ਕੇ ਬਾਕੀ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਮਹਾਮਾਰੀ ਨਾਲ ਨਜਿੱਠਣ ਲਈ ਸੂਬੇ ਭਰ ਵਿਚ ਐਮਰਜੈਂਸੀ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All