ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ

ਬਰਲਿਨ, 31 ਮਾਰਚ ਅਮਰੀਕਾ ਵੱਲੋਂ ਤਹਿਰਾਨ ’ਤੇ ਲਾਈਆਂ ਪਾਬੰਦੀਆਂ ਨੂੰ ਦਰਕਿਨਾਰ ਕਰਦਿਆਂ ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਦੀ ਪਹਿਲੀ ਖੇਪ ਭੇਜ ਦਿੱਤੀ ਹੈ। ਜਰਮਨ ਵਿਦੇਸ਼ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਫਰਾਂਸ, ਜਰਮਨੀ ਤੇ ਬਰਤਾਨੀਆ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਮਾਨ ਬਰਾਮਦ ਕੀਤਾ ਹੈ। ਦੁਨੀਆਂ ਭਰ ਦੇ ਹੋਰ ਦੇਸ਼ਾਂ ਵਾਂਗ ਇਰਾਨ ਵੀ ਕਰੋਨਾਵਾਇਰਸ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇਸ਼ ਵਿੱਚ ਸੋਮਵਾਰ ਤੱਕ 40 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਸਨ। ਅਮਰੀਕਾ ਵੱਲੋਂ ਤਹਿਰਾਨ ’ਤੇ ਲਾਈਆਂ ਪਾਬੰਦੀਆਂ ਦੇ ਬਾਵਜੂਦ ਇਰਾਨ ਕਰੋਨਾਵਾਇਰਸ ’ਤੇ ਕਾਬੂ ਪਾਉਣ ਲਈ ਜੂਝ ਰਿਹਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All