ਸ਼ੀਲਾ ਦੀਕਸ਼ਿਤ ਨੂੰ ਧਮਕੀ

ਨਵੀਂ ਦਿੱਲੀ:8 ਮਈ

ਦਿੱਲੀ ਦੀ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੋਨ ਕੀਤਾ ਗਿਆ ਕਿ ਉਸ ਦੀ ਜਾਨ ਨੂੰ ਖਤਰਾ ਹੈ। ਪੁਲੀਸ ਨੇ ਉਨ੍ਹਾਂ ਦੀ ਸੁਰੱਖਿਆ ਦੇ ਕੜੇ ਇੰਤਜ਼ਾਮ ਕਰ ਦਿੱਤੇ ਹਨ। ਪੁਲੀਸ ਸੂਤਰਾਂ ਨੇ ਦੱਸਿਆ ਕਿ ਵੀਰਵਾਰ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੋਨ ’ਤੇ ਇਹ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਦੀ ਜਾਨ ਨੂੰ ਅਗਲੇ 72 ਘੰਟਿਆਂ ਵਿਚ ਖਤਰਾ ਹੈ। ਇਸ ਫੋਨ ਕਾਲ ਦੇ ਮੱਦੇਨਜ਼ਰ ਪੁਲੀਸ ਨੇ ਉਨ੍ਹਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਹੈ। ਪੁਲੀਸ ਵੱਲੋਂ ਫੋਨ ਕਰਨ ਵਾਲੇ ਵਿਅਕਤੀ ਨੂੰ ਲੱਭਣ ਦਾ ਯਤਨ ਕੀਤਾ ਜਾ ਰਿਹਾ ਹੈ।

-ਪੀ.ਟੀ.ਆਈ.

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All