ਸਿੱਖ ਕਤਲੇਆਮ: ‘ਸਿੱਟ’ ਨੇ ਦੋਸ਼ੀਆਂ ਲਈ ਫਾਂਸੀ ਮੰਗੀ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 15 ਨਵੰਬਰ 1984 ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵੱਲੋਂ ਦੋ ਸਿੱਖਾਂ ਦੇ ਕਤਲ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਗਏ ਦੋਵੇਂ ਮੁਜਰਮਾਂ ਯਸ਼ਪਾਲ ਸਿੰਘ ਤੇ ਨਰੇਸ਼ ਸਹਿਰਾਵਤ ਨੂੰ ਫ਼ਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਸਿੱਟ ਨੇ ਕਿਹਾ ਕਿ ਇਹ ਕਤਲ ਇਕ ਖਾਸ ਫ਼ਿਰਕੇ ਦੀ ‘ਨਸਲਕੁਸ਼ੀ’ ਦੇ ਇਰਾਦੇ ਨਾਲ ਕੀਤੇ ਗਏ ਸਨ ਤੇ ਇਹ ਵਿਰਲਿਆਂ ’ਚੋਂ ਵਿਰਲਾ ਕੇਸ ਬਣਦਾ ਹੈ, ਜਿਸ ਲਈ ਮੌਤ ਦੀ ਸਜ਼ਾ ਦਿੱਤੀ ਜਾਣੀ ਬਣਦੀ ਹੈ। ਇਸ ਦੌਰਾਨ ਭਾਜਪਾ ਵਿਧਾਇਕ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਅਦਾਲਤੀ ਕੰਪਲੈਕਸ ਵਿੱਚ ਮੁਜਰਮ ਯਸ਼ਪਾਲ ਸਿੰਘ ਦੇ ਥੱਪੜ ਜੜ ਦਿੱਤਾ। ਪੁਲੀਸ ਨੇ ਵਿਚ ਪੈ ਕੇ ਸਿਰਸਾ, ਉਨ੍ਹਾਂ ਦੇ ਹਮਾਇਤੀਆਂ ਤੇ ਮੁਜਰਮਾਂ ਨੂੰ ਵੱਖ ਕੀਤਾ। ਸੀਨੀਅਰ ਵਕੀਲ ਐੱਚ.ਐੱਸ ਫੂਲਕਾ ਨੇ ਕਿਹਾ ਕਿ ਅਦਾਲਤੀ ਕੰਪਲੈਕਸ ਵਿੱਚ ਅਜਿਹੀਆਂ ਘਟਨਾਵਾਂ ਨਾਲ ਕੇਸ ਦੇ ਫੈਸਲਿਆਂ ਉਪਰ ਉਲਟਾ ਪ੍ਰਭਾਵ ਪੈ ਸਕਦਾ ਹੈ। ਇਸ ਤੋਂ ਪਹਿਲਾਂ ਵਧੀਕ ਸੈਸ਼ਨ ਜੱਜ ਅਜੈ ਪਾਂਡੇ ਨੇ ਦੋਵਾਂ ਮੁਜਰਮਾਂ ਨਰੇਸ਼ ਸਹਿਰਾਵਤ ਤੇ ਯਸ਼ਪਾਲ ਸਿੰਘ ਬਾਰੇ ਅੱਜ ਸਜ਼ਾ ਸਣਾਉਣ ਦਾ ਫ਼ੈਸਲਾ 20 ਨਵੰਬਰ ਤਕ ਰਾਖਵਾਂ ਰੱਖ ਲਿਆ। ’84 ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸੰਤੋਖ ਸਿੰਘ ਦੇ ਭਰਾ ਹਰਦੇਵ ਸਿੰਘ ਵੱਲੋਂ ਵਿਸ਼ੇਸ਼ ਜਾਂਚ ਟੀਮ ਨੂੰ ਦਿੱਤੀ ਸ਼ਿਕਾਇਤ ਮਗਰੋਂ ਚੱਲੇ ਮੁਕੱਦਮੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਬੀਤੇ ਦਿਨ ਯਸ਼ਪਾਲ ਸਿੰਘ ਤੇ ਨਰੇਸ਼ ਸਹਿਰਾਵਤ ਨੂੰ ਦੋਸ਼ੀ ਕਰਾਰ ਦਿੱਤਾ ਸੀ। ਦਿੱਲੀ ਪੁਲੀਸ ਨੇ 1994 ਵਿੱਚ ਇਹ ਕੇਸ ਸਬੂਤਾਂ ਦੀ ਅਣਹੋਂਦ ਵਿੱਚ ਬੰਦ ਕਰ ਦਿੱਤਾ ਸੀ, ਪਰ ਕੇਸ ਮੁੜ ਖੁੱਲ੍ਹਣ ਮਗਰੋਂ ਇਸ ਦੀ ਜਾਂਚ ‘ਸਿੱਟ’ ਨੂੰ ਸੌਂਪ ਦਿੱਤੀ ਗਈ ਸੀ। ਉਧਰ ਮੁਜਰਮ ਯਸ਼ਪਾਲ ਸਿੰਘ ਨੂੰ ਥੱਪੜ ਮਾਰਨ ਵਾਲੇ ਭਾਜਪਾ ਵਿਧਾਇਕ ਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰੰਘ ਸਿਰਸਾ ਨੇ ਕਿਹਾ ਕਿ ਆਖ਼ਿਰ ਨੂੰ 34 ਸਾਲ ਦਾ ਗੁੱਸਾ ਬਾਹਰ ਆ ਗਿਆ। ਇਸ ਦੌਰਾਨ ਸ੍ਰੀ ਸਿਰਸਾ ਨੇ ਅਦਾਲਤੀ ਕੰਪਲੈਕਸ ਵਿੱਚ ਸਿੱਖਾਂ ਬਾਰੇ ਮੰਦੀ ਭਾਸ਼ਾ ਵਰਤਣ ਤੇ ਉਨ੍ਹਾਂ ਨੂੰ ਧਮਕੀ ਦੇਣ ਵਾਲੇ ਅਣਪਛਾਤਿਆਂ ਖ਼ਿਲਾਫ਼ ਤਿਲਕ ਮਾਰਗ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਸ਼ਹਿਰ

View All