ਸੂਬੇ ’ਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਭਰਵਾਂ ਸਵਾਗਤ

ਫੱਤਾ ਮਾਲੋਕਾ ’ਚ ਹੈਂਡਬਾਲ ਟੀਮ ਦਾ ਸਵਾਗਤ ਕਰਦੇ ਹੋਏ ਪਿੰਡ ਵਾਸੀ।

ਬਲਜੀਤ ਸਿੰਘ ਸਰਦੂਲਗੜ੍ਹ, 17 ਅਕਤੂਬਰ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ-14 ਸਾਲ ’ਚ ਫੱਤਾ ਮਾਲੋਕਾ ਦੀ ਹੈਂਡਬਾਲ ਦੀ ਟੀਮ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਸੂਬੇ ਭਰ ’ਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੇ ਇਹ ਨੰਨ੍ਹੇ ਖਿਡਾਰੀਆਂ ਦਾ ਪਿੰਡ ਫੱਤਾ ਮਾਲੋਕਾ ਪਹੁੰਚਣ ’ਤੇ ਸਮੂਹ ਨਗਰ ਵਾਸੀਆਂ ਅਤੇ ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਖੁਸ਼ੀ ਦੇ ਮੌਕੇ ’ਤੇ ਪੰਚਾਇਤ ਵੱਲੋਂ ਬੱਸ ਸਟੈਂਡ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮਾਨਸਾ ਦੀ ਹੈਂਡਬਾਲ ਟੀਮ ਵਿੱਚ ਦਸ ਖਿਡਾਰੀ ਸੰਤ ਬਾਬਾ ਅਮਰ ਸਿੰਘ ਕਿਰਤੀ ਸਕੂਲ ਫੱਤਾ ਮਾਲੋਕਾ ਦੇ ਵਿਦਿਆਰਥੀ ਹਨ। ਖਿਡਾਰੀਆਂ ਨੇ ਹੈਂਡਬਾਲ ਸੈਂਟਰ ਫੱਤਾ ਮਾਲੋਕਾ ਤੋਂ ਸਿਖਲਾਈ ਹਾਸਲ ਕਰ ਕੇ ਹੈਂਡਬਾਲ ਕੋਚ ਮਨਜੀਤ ਸਿੰਘ ਦੀ ਅਗਵਾਈ ਵਿੱਚ ਇਹ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਸਮਾਲਸਰ, (ਪੱਤਰ ਪ੍ਰੇਰਕ) : ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ਼ ਸਮਾਲਸਰ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ (ਦਸਵੀਂ) ਸਪੁੱਤਰ ਗਗਨਦੀਪ ਸਿੰਘ ਨੇ ਪਟਿਆਲਾ ਵਿਚ ਹੋਏ ਰਾਜ ਪੱਧਰੀ ਕ੍ਰਿਕਟ ਮੁਕਾਬਲੇ ’ਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਵਿੱਚ ਉਸ ਨੇ ਮਿਤੀ 10 ਅਕਤੂਬਰ 2019 ਤੋਂ 15 ਅਕਤੂਬਰ 2019 ਤੱਕ ਚੱਲੇ ਕ੍ਰਿਕਟ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਹ ਜਾਣਕਾਰੀ ਪ੍ਰਿੰਸੀਪਲ ਦੀਪਮਾਲਾ ਨੇ ਦਿੱਤੀ। ਸਕੂਲ ਦੇ ਪ੍ਰਿੰਸੀਪਲ ਵੱਲੋਂ ਉਪਰੋਕਤ ਵਿਦਿਆਰਥੀ ਨੂੰ ਸਨਮਾਨਿਤ ਕਰਦੇ ਹੋਏ ਮਾਪਿਆਂ ਨੂੰ ਵਧਾਈ ਦਿੱਤੀ ਗਈ। ਸ਼ਹਿਣਾ, (ਪੱਤਰ ਪ੍ਰੇਰਕ): ਪਿਛਲੇ ਦਿਨੀਂ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਰਨਾਲਾ ਸਰਬਜੀਤ ਸਿੰਘ ਤੂਰ ਦੀ ਅਗਵਾਈ ਅਧੀਨ ਜ਼ੋਨ ਪੱਧਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ (ਮੁੰਡੇ) ਵਿਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਮੁਖੀ ਪਰਮਿੰਦਰ ਸਿੰਘ ਦੀ ਅਗਵਾਈ ਅਧੀਨ ਵਿਦਿਆਰਥਣਾਂ ਨੇ ਭਾਗ ਲਿਆ। ਇਸ ਦੌਰਾਨ ਅਮਨਦੀਪ ਕੌਰ ਨੇ 3000 ਮੀਟਰ ਵਿੱਚ ਅਤੇ 1500 ਮੀਟਰ ਵਿੱਚ ਪਹਿਲਾ ਸਥਾਨ, ਕਮਲਜੀਤ ਕੌਰ ਨੇ 3000 ਮੀਟਰ ਵਿੱਚ ਦੂਜਾ ਸਥਾਨ, ਅੰਜੂ ਨੇ 3000 ਮੀਟਰ ਵਿੱਚ ਤੀਜਾ ਸਥਾਨ, ਜਸ਼ਨਦੀਪ ਕੌਰ ਨੇ ਹੈਮਰ ਥਰੋਅ ਵਿੱਚ ਪਹਿਲਾ ਸਥਾਨ, ਸੰਦੀਪ ਕੌਰ ਨੇ ਲੰਬੀ ਛਾਲ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਜੇਤੂ ਵਿਦਿਆਰਥੀਆਂ ਦਾ ਸਨਮਾਨ

ਕੋਟਫੱਤਾ, (ਜਸਵੀਰ ਸਿੱਧੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸ਼ਾਨ-ਏ-ਖਾਲਸਾ ਕੁਇੱਜ਼ ਮੁਕਾਬਲੇ ਦੌਰਾਨ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਨੇ ਤੀਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜੇਤੂ ਵਿਦਿਆਰਥੀਆਂ ਦੇ ਸਕੂਲ ਪੁੱਜਣ ’ਤੇ ਭਾਈ ਅਮਰੀਕ ਸਿੰਘ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਕੂਲ ਪ੍ਰਬੰਧਕਾਂ ਨੇ ਵਿਸੇਸ਼ ਤੌਰ ’ਤੇ ਉਨਾਂ ਦਾ ਸਨਮਾਨ ਕੀਤਾ।ਸਕੂਲ ਦੀ ਪ੍ਰਿੰਸੀਪਲ ਵਰਿੰਦਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸ਼ਾਨ-ਏ-ਖਾਲਸਾ ਕੁਇੱਜ ਮੁਕਾਬਲੇ ਦੌਰਾਨ 100 ਤੋਂ ਜ਼ਿਆਦਾ ਟੀਮਾਂ ਨੇ ਭਾਗ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All