20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ

ਪੱਤਰ ਪ੍ਰੇਰਕ ਨਵੀਂ ਦਿੱਲੀ, 21 ਮਾਰਚ ਇੱਥੇ ਕਰੋਨਾਵਾਇਰਸ ਦੀ ਲਾਗ ਦਿੱਲੀ ਵਿਚ ਰੁਕਦੀ ਨਹੀਂ ਜਾਪਦੀ। ਇਸ ਖਤਰਨਾਕ ਵਾਇਰਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਦਿੱਲੀ ਸਰਕਾਰ ਨੇ ਕਰੋਨਾ ਵਾਇਰਸ ਨੂੰ ਰੋਕਣ ਲਈ ਲਗਪਗ 20,000 ਘਰਾਂ ਨੂੰ ‘ਇਕਾਂਤਵਾਸ’ ਵਜੋਂ ਪਛਾਣਿਆ ਹੈ। ਉਪ ਰਾਜਪਾਲ ਅਨਿਲ ਬੈਜਲ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿਚ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ ਲਈ ਖੁਰਾਕ ਵੰਡ ਕੇਂਦਰਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇਗਾ। ਉਪ ਰਾਜਪਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਸਕੱਤਰ ਵਿਜੈ ਕੁਮਾਰ ਦੇਵ ਤੇ ਪੁਲੀਸ ਕਮਿਸ਼ਨਰ ਨਾਲ ਇੱਕ ਵੀਡੀਓ ਕਾਨਫਰੰਸ ਮੀਟਿੰਗ ਕੀਤੀ ਜਿਸ ਵਿੱਚ ਕੋਵਿਡ -19 ਨਾਲ ਨਜਿੱਠਣ ਦੇ ਉਪਾਵਾਂ ਬਾਰੇ ਵਿਚਾਰ ਵਟਾਂਦਰਾ ਕੀਤੀ ਗਿਆ। ਉਪ ਰਾਜਪਾਲ ਨੇ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਅਨਾਜ ਵੰਡਣ ਕੇਂਦਰਾਂ ਦੀ ਗਿਣਤੀ ਮੌਜੂਦਾ 500 ਤੋਂ ਵਧਾ ਕੇ 2500 ਕਰ ਦਿੱਤੀ ਜਾਵੇਗੀ ਤਾਂ ਜੋ ਸਮਾਜਕ ਦੂਰੀਆਂ ਦਾ ਪ੍ਰਭਾਵਸ਼ਾਲੀ ਤਾਰੀਕੇ ਨਾਲ ਪਾਲਣ ਕੀਤਾ ਜਾ ਸਕੇ। ਉਪ ਰਾਜਪਾਲ ਨੇ ਕਿਹਾ ਕਿ 20,000 ਤੋਂ ਵੱਧ ਘਰਾਂ ਦੀ ਪਛਾਣ ਕੀਤੀ ਹੈ ਅਤੇ ਉਨ੍ਹਾਂ ਨੂੰ ਇਕਾਂਤਵਾਸ ਵੱਜੋਂ ਇਸਤੇਮਾਲ ਕੀਤਾ ਜਾਵੇਗਾ। ਉਪ ਰਾਜਪਾਲ ਨੇ ਕਿਹਾ ਕਿ ਖੁਰਾਕ ਵੰਡ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫੈਸਲਾ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਸੀ ਜਦੋਂ ਕੁਝ ਕੇਂਦਰਾਂ ’ਤੇ ਸਮਾਜਕ ਦੂਰੀ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਪੁਲੀਸ ਨੂੰ ਸਲਾਹ ਹੈ ਕਿ ਉਹ ਸਮਾਜਕ ਦੂਰੀ ਤੇ ਘਰ ਵਿਚ ਅਲੱਗ-ਅਲੱਗ ਹੋਣ ਦੇ ਨਿਯਮ ’ਤੇ ਤਿੱਖੀ ਨਜ਼ਰ ਰੱਖਣ। ਕਿਸੇ ਵੀ ਉਲੰਘਣਾ ਵਿਰੁੱਧ ਕਾਰਵਾਈ ਕਰੋ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All