ਨਰਸਿੰਗ ਇੰਸਟੀਚਿਊਟ ਵਿੱਚ ਸਮਾਗਮ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 12 ਦਸੰਬਰ ਇਥੇ ਮਾਤਾ ਗੁਜਰੀ ਨਰਸਿੰਗ ਇੰਸਟੀਚਿਊਟ ਵਿਖੇ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਓ.ਐਸ.ਡੀ. ਅਮਨਬੀਰ ਸਿੰਘ ਚੈਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੰਸਥਾ ਦੇ ਡਾਇਰੈਕਟਰ ਨਰੇਸ਼ ਜਿੰਦਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।  ਸੰਸਥਾ ਦੇ ਚੇਅਰਮੈਨ ਐਸ.ਕੇ. ਬਾਂਸਲ ਨੇ ਸੰਸਥਾ ’ਚ ਦਾਖਲ ਹੋਈਆਂ ਵਿਦਿਆਰਥਣਾਂ ਦਾ ਸਵਾਗਤ ਕੀਤਾ ਅਤੇ ਕੋਰਸ ਪੂਰਾ ਕਰਕੇ ਜਾਣ ਵਾਲੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸਭਿਆਚਾਰਕ ਸਮਾਗਮ ’ਚ ਵੱਖ-ਵੱਖ ਪੇਸ਼ਕਾਰੀਆਂ ਨਾਲ ਵਿਦਿਆਰਥਣਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਜਸਵਿੰਦਰ ਕੌਰ ਮਿਸ ਫੇਅਰਵੈਲ, ਲਵਪ੍ਰੀਤ ਕੌਰ ਮਿਸ ਪਰਫੈਕਟ, ਰਾਜਵੀਰ ਕੌਰ ਬੈਸਟ ਵਿਦਿਆਰਥੀ, ਰਮਨਦੀਪ ਕੌਰ ਮਿਸ ਫਰੈਸ਼ਰ, ਜਸਵੀਰ ਕੌਰ ਮਿਸ ਗੋਰਜੀਅਸ ਅਤੇ ਗੁਰਸਿਮਰਨ ਕੌਰ ਮਿਸ ਚਾਰਮਿੰਗ ਚੁਣੀ ਗਈ। ਸੰਸਥਾ ’ਚੋਂ ਸਾਲਾਨਾ ਨਤੀਜਿਆਂ ’ਚ ਜੀ.ਐਨ.ਐਮ. ਅਤੇ ਏ.ਐਨ.ਐਮ. ਕੋਰਸ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਤ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

* ਪੈਕੇਜ ’ਚ ਕਿਰਤੀ ਲੋਕਾਂ ਦਾ ਹਿੱਸਾ ਨਾਮਾਤਰ; * ਬਿਜਲੀ ਦੀ ਮੁਫ਼ਤ ਸਹੂ...

ਸ਼ਹਿਰ

View All