ਮਾਛੀਵਾੜਾ ਦੇ ਆੜ੍ਹਤੀਆਂ ਵੱਲੋਂ ਸਰਕਾਰ ਨੂੰ ਕੋਰਾ ਜਵਾਬ

ਗੁਰਦੀਪ ਸਿੰਘ ਟੱਕਰ ਮਾਛੀਵਾੜਾ, 16 ਸਤੰਬਰ

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆੜ੍ਹਤੀਏ।

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਅਦਾਇਗੀ ਕਰਨ ਦੇ ਮੱਦੇਨਜ਼ਰ ਆੜ੍ਹਤੀਆਂ ਤੋਂ ਉਨ੍ਹਾਂ ਨਾਲ ਸਬੰਧਿਤ ਕਿਸਾਨਾਂ ਦੇ ਬੈਂਕ ਖਾਤਿਆਂ ਦੀ ਸਾਰੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ, ਜਿਸ ’ਤੇ ਅੱਜ ਮਾਛੀਵਾੜਾ ਦੇ ਸਮੂਹ ਆੜ੍ਹਤੀਆਂ ਵਲੋਂ ਮੀਟਿੰਗ ਕਰ ਸਰਕਾਰ ਨੂੰ ਕੋਰਾ ਜਵਾਬ ਦਿੱਤਾ ਹੈ ਕਿ ਉਹ ਕਿਸਾਨਾਂ ਦੀ ਇਹ ਸਾਰੀ ਜਾਣਕਾਰੀ ਦੇਣ ਤੋਂ ਪੂਰੀ ਤਰ੍ਹਾਂ ਅਸਮਰੱਥ ਹਨ। ਆੜ੍ਹਤੀਆਂ ਦੀ ਮੀਟਿੰਗ ਮਗਰੋਂ ਐਸੋਸੀਏਸ਼ਨ ਆਗੂ ਤੇਜਿੰਦਰ ਸਿੰਘ ਕੂੰਨਰ ਤੇ ਹਰਜਿੰਦਰ ਸਿੰਘ ਖੇੜਾ ਨੇ ਕਿਹਾ ਕਿ ਮਾਛੀਵਾੜਾ ਮੰਡੀ ਵਿਚ ਜੋ ਵੀ ਕਿਸਾਨ ਆਪਣੀ ਫਸਲ ਵੇਚ ਕੇ ਜਾਂਦੇ ਹਨ ਉਹ ਉਨ੍ਹਾਂ ਨੂੰ ਅਦਾਇਗੀ ਚੈੱਕਾਂ ਰਾਹੀਂ ਕਰ ਦਿੰਦੇ ਹਨ, ਉਨ੍ਹਾਂ ਕੋਲ ਸਿਰਫ ਕਿਸਾਨਾਂ ਦੇ ਨਾਂ ਮੌਜੂਦ ਹਨ ਪਰ ਉਨ੍ਹਾਂ ਦੇ ਬੈਂਕ ਖਾਤੇ, ਅਧਾਰ ਕਾਰਡ ਅਤੇ ਜੋ ਵੀ ਹੋਰ ਜਾਣਕਾਰੀ ਸਰਕਾਰ ਨੇ ਮੰਗੀ ਹੈ ਉਹ ਮੌਜੂਦ ਨਹੀਂ। ਆੜ੍ਹਤੀ ਆਗੂ ਤੇਜਿੰਦਰ ਸਿੰਘ ਕੂੰਨਰ ਤੇ ਹਰਜਿੰਦਰ ਸਿੰਘ ਖੇੜਾ ਨੇ ਕਿਹਾ ਕਿ ਉਹ ਕੇਵਲ ਇੰਨੀ ਜਾਣਕਾਰੀ ਦੇ ਸਕਦੇ ਹਨ ਕਿ ਕਿਹੜੇ ਕਿਸਾਨਾਂ ਨੂੰ ਉਹ ਫ਼ਸਲ ਦੀ ਅਦਾਇਗੀ ਕਰਦੇ ਹਨ, ਉਨ੍ਹਾਂ ਦੇ ਨਾਂ ਅਤੇ ਜੋ ਚੈੱਕ ਰਾਹੀਂ ਅਦਾਇਗੀ ਕੀਤੀ ਹੈ, ਉਸ ਦਾ ਨੰਬਰ ਦੇ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਕੋਲ ਉਨ੍ਹਾਂ ਦੀ ਹੋਰ ਕੋਈ ਵੀ ਜਾਣਕਾਰੀ ਨਹੀਂ ਹੈ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਰੁਪਿੰਦਰ ਸਿੰਘ ਬੈਨੀਪਾਲ, ਅਰਵਿੰਦਰਪਾਲ ਸਿੰਘ ਵਿੱਕੀ, ਸੁਖਵਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਗੁਲਿਆਣੀ, ਕਪਿਲ ਆਨੰਦ, ਮੇਹਰ ਸਿੰਘ ਗੋਗੀਆ, ਕਰਨੈਲ ਸਿੰਘ ਢਿੱਲੋਂ, ਤੇਜਿੰਦਰਪਾਲ ਸਿੰਘ ਰਹੀਮਾਬਾਦ, ਹੈਪੀ ਬਾਂਸਲ, ਸੁਰਿੰਦਰ ਅਗਰਵਾਲ, ਬਿੰਦਰ ਸਿੰਘ, ਅਮਿਤ ਭਾਟੀਆ, ਨਿਤਿਨ ਜੈਨ, ਰਾਜੀਵ ਕੌਸ਼ਲ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

* ਪੈਕੇਜ ’ਚ ਕਿਰਤੀ ਲੋਕਾਂ ਦਾ ਹਿੱਸਾ ਨਾਮਾਤਰ; * ਬਿਜਲੀ ਦੀ ਮੁਫ਼ਤ ਸਹੂ...

ਸ਼ਹਿਰ

View All