ਮਗਨਰੇਗਾ ਕਾਮਿਆਂ ਵੱਲੋਂ ਬਲਾਕ ਪੱਧਰੀ ਧਰਨਾ

ਹਰਵਿੰਦਰ ਕੌਰ ਨੌਹਰਾ ਨਾਭਾ, 18 ਸਤੰਬਰ

ਬੀਡੀਪੀਓ ਦਫ਼ਤਰ ਬਾਹਰ ਧਰਨਾ ਦਿੰਦੇ ਹੋਏ ਮਗਨਰੇਗਾ ਕਰਮਚਾਰੀ।

ਮਗਨਰੇਗਾ ਕਰਮਚਾਰੀ ਯੂਨੀਅਨ ਨਾਭਾ ਵੱਲੋਂ ਸੂਬਾ ਪੱਧਰੀ ਕਮੇਟੀ ਦੇ ਸੱਦੇ ਤਹਿਤ ਏਪੀਓ ਅਮਰੀਕ ਸਿੰਘ ਦੀ ਅਗਵਾਈ ਵਿਚ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਵੱਲੋਂ 16-17 ਅਤੇ ਅੱਜ 18 ਸਤੰਬਰ ਨੂੰ ਕਲਮਛੋੜ ਹੜਤਾਲ ਕੀਤੀ ਗਈ। ਧਰਨਾਕਾਰੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਕਰੀਬ 10-12 ਸਾਲਾਂ ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਨਰੇਗਾ ਅਧੀਨ ਕੰਮ ਕਰਦੇ ਆ ਰਹੇ ਹਨ। ਇਸ ਦੇ ਬਾਵਜੂਦ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇ ਕੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਦੇ ਰੋਸ ਵਜੋਂ ਅੱਜ ਉਹ ਇਹ ਕਲਮਛੋੜ ਹੜਤਾਲ ਕਰਕੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 19 ਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਧਰਨਾ ਲਗਾਇਆ ਜਾਵੇਗਾ। ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੂਬਾ ਪੱਧਰੀ ਧਰਨਾ ਦੇਣਗੇ। ਇਸ ਮੌਕੇ ਹਰਮਨਪ੍ਰੀਤ ਸਿੰਘ, ਸਤਨਾਮ ਸਿੰਘ, ਤੀਰਥ ਸਿੰਘ, ਦਲਜੀਤ ਕੌਰ ਸੀਏ, ਨਿਖਲ ਕੁਮਾਰ, ਤਰਪਿੰਦਰ ਸਿੰਘ, ਅਵਤਾਰ ਸਿੰਘ, ਰਾਮਵੀਰ ਸਿੰਘ, ਗੁਰਦੀਪ ਸਿੰਘ ਮੌਜੂਦ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

ਜਨਤਕ ਜਥੇਬੰਦੀਆਂ ਨੇ ਰਾਹਤ ਪੈਕੇਜ ਨਕਾਰਿਆ, ਕਈ ਥਾਈਂ ਧਰਨੇ

* ਪੈਕੇਜ ’ਚ ਕਿਰਤੀ ਲੋਕਾਂ ਦਾ ਹਿੱਸਾ ਨਾਮਾਤਰ; * ਬਿਜਲੀ ਦੀ ਮੁਫ਼ਤ ਸਹੂ...

ਸ਼ਹਿਰ

View All