ਮੁਹਾਲੀ ’ਚ ਦਿੱਤੇ ਜਾਣ ਵਾਲਾ ਧਰਨਾ ਮੁਲਤਵੀ

ਵਰਿੰਦਰ ਸਿੰਘ ਮੋਮੀ ਤੇ ਕੁਲਦੀਪ ਸਿੰਘ ਬੁੱਢੇਵਾਲ ਗੱਲਬਾਤ ਕਰਦੇ ਹੋਏ। -ਫ਼ੋਟੋ: ਅਕੀਦਾ

ਪੱਤਰ ਪ੍ਰੇਰਕ ਪਟਿਆਲਾ, 19 ਅਗਸਤ ਪੇਂਡੂ ਜਲ ਘਰਾਂ ‘ਤੇ ਆਪਣੀਆਂ ਸੇਵਾਵਾਂ ਦੇਣ ਵਾਲੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਲਈ ਸੰਘਰਸ਼ਸ਼ੀਲ ਜਥੇਬੰਦੀ ‘ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ (ਰਜਿ.31) ਪੰਜਾਬ’ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐੱਚਓਡੀ ਮੁਹਾਲੀ ਵਿੱਚ 21 ਅਗਸਤ ਨੂੰ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇ ਵਾਲ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਵੱਖ ਵੱਖ ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਆਦਿ ਰਾਹੀ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਠੇਕਾ ਤੇ ਆਊਟ ਸੋਰਸਿੰਗ ਵਰਕਰਾਂ ਦੀਆਂ ਮੰਗਾਂ ਸਬੰਧੀ ਉਕਤ ਜਥੇਬੰਦੀ ਵੱਲੋਂ 21 ਅਗਸਤ 2019 ਨੂੰ ਸੂਬਾ ਪੱਧਰੀ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ ਪਰੰਤੂ ਵਰਕਰਾਂ ਦੀਆਂ ਮੰਗਾਂ ਸਬੰਧੀ ਐੱਚ.ਓ.ਡੀ. ਅਤੇ ਲੇਬਰ ਕਮਿਸ਼ਨਰ ਦਫ਼ਤਰ ਵਿੱਚ ਹੋਈਆਂ ਮੀਟਿੰਗਾਂ ਵਿਚ ਵਿਭਾਗੀ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ 30 ਅਗਸਤ ਨੂੰ ਲੇਬਰ ਕਮਿਸ਼ਨਰ ਦਫ਼ਤਰ ਮੁਹਾਲੀ ਵਿੱਚ ਹੋਣ ਵਾਲੀ ਮੀਟਿੰਗ ਤੱਕ ਵਿਭਾਗ ਵੱਲੋਂ ਮੰਗਾਂ ਦੇ ਨਿਪਟਾਰੇ ਸਬੰਧੀ ਕਾਰਵਾਈ ਕਰ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

ਤੂਫ਼ਾਨ ‘ਨਿਸਰਗ’ ਦਾ ਖ਼ਤਰਾ ਟਲਿਆ

* ਤੂਫ਼ਾਨ ਕਮਜ਼ੋਰ ਪਿਆ; * ਤੇਜ਼ ਹਵਾਵਾਂ ਤੇ ਭਾਰੀ ਮੀਂਹ ਨਾਲ ਜ਼ਮੀਨ ਖ਼...

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਖੇਤੀ ਮੰਡੀਕਰਨ: ਕੈਬਨਿਟ ਫ਼ੈਸਲਿਆਂ ਦੇ ਨਿਕਲਣਗੇ ਦੂਰ-ਰਸ ਨਤੀਜੇ

ਕੇਂਦਰੀ ਮੰਤਰੀ ਮੰਡਲ ਨੇ ਸੰਘੀ ਢਾਂਚੇ ਦੀ ਸੰਘੀ ਘੁੱਟੀ

ਸ਼ਹਿਰ

View All