ਕੌਮਾਂਤਰੀ ਨਗਰ ਕੀਰਤਨ ਭੂਨਾ ਲਈ ਰਵਾਨਾ

ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਦੀ ਝਲਕ।

ਪੱਤਰ ਪ੍ਰੇਰਕ ਅੰਮ੍ਰਿਤਸਰ/ਟੋਹਾਣਾ, 11 ਅਕਤੂਬਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ’ਚ ਸਥਿਤ ਗੁਰਦੁਆਰਾ ਧਮਤਾਨ ਸਾਹਿਬ ਤੋਂ ਕਸਬਾ ਭੂਨਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਰੋਜ਼ਾਨਾ ਵਾਂਗ ਵੱਡੀ ਗਿਣਤੀ ਵਿੱਚ ਸੰਗਤ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਵੀ ਹਾਜ਼ਰੀ ਭਰੀ। ਇਸ ਤੋਂ ਪਹਿਲਾਂ ਬੀਤੀ ਰਾਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਵਿੱਚ ਪੁੱਜਾ, ਜਿੱਥੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤ ਨੇ ਫੁੱਲਾਂ ਦੀ ਵਰਖਾ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿੱਚ ਸਵਾਗਤ ਕੀਤਾ। ਨਗਰ ਕੀਰਤਨ ਪ੍ਰਤੀ ਹਰਿਆਣਾ ਦੀਆਂ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵੱਖ-ਵੱਖ ਕਸਬਿਆਂ ’ਚ ਸਵਾਗਤੀ ਗੇਟ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਸੰਗਤ ਵੱਲੋਂ ਪ੍ਰਬੰਧ ਕੀਤਾ ਹੋਇਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All