ਜੀਐੱਨਡੀਯੂ ਨੂੰ ‘ਕੇਂਦਰੀ ’ਵਰਸਿਟੀ’ ਦੇ ਦਰਜੇ ਦੀ ਮੰਗ ਪੰਜਾਬ ਵਿਰੋਧੀ ਕਰਾਰ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਕੋਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ‘ਕੇਂਦਰੀ ਯੂਨੀਵਰਸਿਟੀ’ ਦਾ ਦਰਜਾ ਦੇਣ ਦੀ ਮੰਗ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ‘ਆਪ’ ਦੇ ਮਾਝਾ ਜ਼ੋਨ ਦੇ ਕਨਵੀਨਰ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸੀ ਆਗੂ ਦੀ ਇਸ ਮੰਗ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਨੂੰ ਕੇਂਦਰ ਨੂੰ ਸੌਂਪਣਾ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਵੇਗਾ। -ਟ.ਨ.ਸ.

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All