ਧਨੇਰ ਮਾਮਲਾ: ਸੰਘਰਸ਼ ਕਮੇਟੀ ਵੱਲੋਂ ਸਰਕਾਰ ਨੂੰ ਦੋ ਦਿਨ ਦਾ ਅਲਟੀਮੇਟਮ

ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਦੇ ਸੰਘਰਸ਼ ’ਚ ਇਕੱਠੀਆਂ ਹੋਈਆਂ ਔਰਤਾਂ।

ਪਰਸ਼ੋਤਮ ਬੱਲੀ ਬਰਨਾਲਾ, 14 ਅਕਤੂਬਰ ਮਨਜੀਤ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਾਉਣ ਦਾ ਸੰਘਰਸ਼ ਦਿਨੋ ਦਿਨ ਤੇਜ਼ ਹੋ ਰਿਹਾ ਹੈ ਪਰ ਸੂਬਾ ਸਰਕਾਰ ਦੀ ਚੁੱਪੀ ਬਰਕਰਾਰ ਹੈ। ਪੱਕੇ ਮੋਰਚੇ ਦੇ 15ਵੇਂ ਦਿਨ ਪੰਜਾਬ ਦੇ ਉੱਘੇ ਲੇਖਕਾਂ, ਬੁੱਧੀਜੀਵੀਆਂ, ਜਮਹੂਰੀ ਕਾਰਕੁਨਾਂ, ਤਰਕਸ਼ੀਲਾਂ ਤੇ ਪੱਤਰਕਾਰਾਂ ਨੇ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਸ਼ਿਰਕਤ ਕਰਕੇ ਧਨੇਰ ਦੀ ਸਜ਼ਾ ਨੂੰ ਫ਼ੌਰੀ ਰੱਦ ਕਰਨ ਲਈ ਨਿਜ਼ਾਮ ਨੂੰ ਲਲਕਾਰਿਆ। ਅੱਜ ਦੇ ਸੰਘਰਸ਼ ਵਿਚ ਔਰਤਾਂ ਵੀ ਵਧ ਚੜ੍ਹ ਕੇ ਸ਼ਾਮਲ ਹੋਈਆਂ। ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਨੇ ਕਿਹਾ ਕਿ ਇਹ ਹੱਕ ਅਤੇ ਹੰਕਾਰ ਦੀ ਲੜਾਈ ਹੈ, ਸੱਚ ਕਦੇ ਹਾਰਦਾ ਨਹੀਂ ਤੇ ਝੂਠ ਕਦੇ ਜਿੱਤਦਾ ਨਹੀਂ। ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਣ ਸਿੰਘ, ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਜਨਰਲ ਸਕੱਤਰ ਕੰਵਲਜੀਤ ਖੰਨਾ, ਕਹਾਣੀਕਾਰ ਅਤਰਜੀਤ, ਡਾ.ਅਰਵਿੰਦਰ ਕੌਰ ਕਾਕੜਾ, ਤਰਕਸ਼ੀਲ ਆਗੂ ਰਾਜਿੰਦਰ ਭਦੌੜ, ਮੇਘ ਰਾਜ ਰੱਲਾ, ਸੁਰਿੰਦਰਪ੍ਰੀਤ ਘਣੀਆ, ਲਛਮਣ ਸਿੰਘ ਮਲੂਕਾ ਤੇ ਪੱਤਰਕਾਰ ਜਗਸੀਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਲਮ, ਕਲਾ ਤੇ ਆਵਾਜ਼ ਦਾ ਸੁਮੇਲ ਹਾਕਮਾਂ ਦੇ ਮਨਸੂਬੇ ਨਾਕਾਮ ਕਰਕੇ ਰੱਖ ਦੇਵੇਗਾ। ਉਨ੍ਹਾਂ ਐਲਾਨ ਕੀਤਾ ਕਿ ਲੇਖਕ, ਸਾਹਿਤਕਾਰ ਤੇ ਰੰਗਕਰਮੀ ਜਲਦ ਹੀ ਪਿੰਡਾਂ, ਕਸਬਿਆਂ, ਕਾਲਜਾਂ, ਯੂਨੀਵਰਸਿਟੀਆਂ ’ਚ ਵਿਚਾਰ ਗੋਸ਼ਟੀਆਂ, ਨਾਟਕ, ਗੀਤ ਸੰਗੀਤ, ਜਾਗੋਆਂ ਅਤੇ ਪ੍ਰਭਾਤ ਫ਼ੇਰੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਕੇ ਇਸ ਮੁਹਿੰਮ ਨੂੰ ਹੋਰ ਵਿਆਪਕ ਕਰਨਗੇ। ਬੁਲਾਰਿਆਂ ਗੁਰਪ੍ਰੀਤ ਮਾਂਗਾ, ਬਲਵਿੰਦਰ ਕੌਰ ਭੈਣੀਬਾਘਾ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਜੋਧਪੁਰ, ਤਰਲੋਚਨ ਸਿੰਘ, ਰਮੇਸ਼ ਮਾਲੜੀ, ਦੀਦਾਰ ਮੁੱਦਕੀ, ਅਵਤਾਰ ਸਿੰਘ ਰਸੂਲਪੁਰ, ਗੁਰਬਿੰਦਰ ਸਿੰਘ ਕਲਾਲਾ ਨੇ ਸਜ਼ਾ ਰੱਦ ਕਰਨ ਦੀ ਮੰਗ ਕੀਤੀ। ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜਗਿੱਲ, ਝੰਡਾ ਸਿੰਘ ਜੇਠੂਕੇ, ਗੁਰਦੀਪ ਸਿੰਘ ਰਾਮਪੁਰਾ, ਸੁਖਦੇਵ ਸਿੰਘ ਕੋਕਰੀਕਲਾਂ, ਬਲਵੰਤ ਉੱਪਲੀ, ਸ਼ਿੰਗਾਰਾ ਸਿੰਘ ਮਾਨ ਨੇ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ 26 ਸਤੰਬਰ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਹੋਈ ਮੀਟਿੰਗ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਨਹੀਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਫੈਡਰੇਸ਼ਨ ਆਫ਼ ਇੰਡੀਅਨ ਰੈਸ਼ਨਲਿਸਟ ਐਸੋਸੀਏਸ਼ਨ (ਫੀਰਾ) ਦੇ ਕੌਮੀ ਆਗੂ ਹਰਚੰਦ ਸਿੰਘ ਭਿੰਡਰ, ਕਹਾਣੀਕਾਰ ਪਵਨ ਪਰਿੰਦਾ, ਮੈਗਜ਼ੀਨ ਸਰੋਕਾਰ ਦੇ ਸੰਪਾਦਕ ਸੁਖਵਿੰਦਰ ਪੱਪੀ, ਤਰਕ ਭਾਰਤੀ ਪ੍ਰਕਾਸ਼ਨ ਦੇ ਅਮਿੱਤ ਮਿੱਤਰ ਤੇ ਡਾ. ਸੰਪਰੂਨ ਸਿੰਘ ਟੱਲੇਵਾਲੀਆ ਆਦਿ ਵੀ ਹਾਜ਼ਰ ਸਨ। ਜਦਕਿ ਪੰਜਾਬੀ ਲੇਖਕ ਬਲਦੇਵ ਸੜਕਨਾਮਾ, ਪ੍ਰੋ. ਵਰਿਆਮ ਸਿੰਘ ਸੰਧੂ, ਗੁਰਮੀਤ ਕੜਿਆਲਵੀ ਅਤੇ ਮਨਜੀਤ ਔਲਖ਼ ਨੇ ਡਟਵੀਂ ਹਮਾਇਤ ਦੇ ਸੁਨੇਹੇ ਭੇਜੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਰਥਚਾਰਾ ਛੇਤੀ ਹੋਵੇਗਾ ਪੱਕੇ ਪੈਰੀਂ: ਮੋਦੀ

ਅਰਥਚਾਰਾ ਛੇਤੀ ਹੋਵੇਗਾ ਪੱਕੇ ਪੈਰੀਂ: ਮੋਦੀ

ਸਨਅਤਕਾਰਾਂ ਨੂੰ ਦਿਹਾਤੀ ਭਾਰਤ ਵਿੱਚ ਨਿਵੇਸ਼ ਕਰਨ ਦਾ ਸੱਦਾ

ਹਿੰਸਾ ਨਾ ਰੁਕੀ ਤਾਂ ਫ਼ੌਜ ਤਾਇਨਾਤ ਕਰਾਂਗਾ: ਟਰੰਪ

ਹਿੰਸਾ ਨਾ ਰੁਕੀ ਤਾਂ ਫ਼ੌਜ ਤਾਇਨਾਤ ਕਰਾਂਗਾ: ਟਰੰਪ

ਅਫ਼ਰੀਕੀ-ਅਮਰੀਕੀ ਜੌਰਜ ਫਲਾਇਡ ਦੀ ਪੁਲੀਸ ਹਿਰਾਸਤ ’ਚ ਮੌਤ ਖ਼ਿਲਾਫ਼ ਰੋਸ...

ਫ਼ਸਲਾਂ ਦੇ ਐਲਾਨੇ ਸਮਰਥਨ ਮੁੱਲ ਨਾਲ ਖੇਤੀ ਦੇ ਭਵਿੱਖ ’ਤੇ ਸਵਾਲ

ਫ਼ਸਲਾਂ ਦੇ ਐਲਾਨੇ ਸਮਰਥਨ ਮੁੱਲ ਨਾਲ ਖੇਤੀ ਦੇ ਭਵਿੱਖ ’ਤੇ ਸਵਾਲ

ਸੰਭਾਵਿਤ ਕਾਨੂੰਨਾਂ ਨਾਲ ਖੇਤੀ ਖੇਤਰ ’ਤੇ ਵੱਡੀ ਆਫ਼ਤ ਆਉਣ ਦੇ ਆਸਾਰ: ਮਾਹ...

ਸ਼ਹਿਰ

View All