ਨੇਪਾਲ ਤੋਂ ਚੱਲੇ ਨਗਰ ਕੀਰਤਨ ਦਾ ਫ਼ਤਹਿਗੜ੍ਹ ਸਾਹਿਬ ’ਚ ਸਵਾਗਤ

ਨਗਰ ਕੀਰਤਨ ਦੇ ਰਵਾਨਾ ਹੋਣ ਮੌਕੇ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 11 ਅਕਤੂਬਰ ਗੁਰੂ ਨਾਨਕ ਦੇਵ ਦੇ 550 ਸਾਲਾ ਮਹਾਨ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਕਾਠਮੰਡੂ (ਨੇਪਾਲ) ਤੋਂ 4 ਅਕਤੂਬਰ ਨੂੰ ਸ਼ੁਰੂ ਹੋਇਆ ਪਹਿਲਾ ਮਹਾਨ ਇੰਟਰਨੈਸ਼ਨਲ ਨਗਰ ਕੀਰਤਨ ਕਲ ਦੇਰ ਸ਼ਾਮ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਪਹੁੰਚਿਆ, ਜਿੱਥੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇ. ਕਰਨੈਲ ਸਿੰਘ ਪੰਜੋਲੀ, ਗੁਰਦੁਆਰਾ ਸਾਹਿਬ ਦੇ ਮੈਨੇਜਰ ਨੱਥਾ ਸਿੰਘ, ਮੀਤ ਮੈਨੇਜਰ ਦਰਸ਼ਨ ਸਿੰਘ, ਰਿਕਾਰਡ ਕੀਪਰ ਹਰਜੀਤ ਸਿੰਘ, ਹੈਲਪਰ ਜਸਵੀਰ ਸਿੰਘ ਨੇ ਨਗਰ ਕੀਰਤਨ ਵਿਚ ਪਹੁੰਚੇ ਅਮਰਦੀਪ ਸਿੰਘ, ਜਸਦੀਪ ਸਿੰਘ, ਗਗਨਦੀਪ ਸਿੰਘ ਤੇ ਵਿਕਰਮ ਸਿੰਘ ਜੰਮੂ ਕਸ਼ਮੀਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਹ ਨਗਰ ਕੀਰਤਨ ਵੱਖ-ਵੱਖ ਰਾਜਾਂ ਵਿਚੋਂ ਹੁੰਦਾ ਹੋਇਆ 17 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਚ ਸਮਾਪਤ ਹੋਵੇਗਾ ਅਤੇ ਇਹ ਪਹਿਲਾ ਮਹਾਨ ਕੌਮਾਂਤਰੀ ਨਗਰ ਕੀਰਤਨ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਇੰਟਰਨੈਸ਼ਨਲ ਯੂਐੱਸਏ, ਯੂਪੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ, ਸਾਧ ਸੰਗਤ ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਆਲਮਗੀਰ ਲੁਧਿਆਣਾ ਵਿਚ ਪਹੁੰਚੇਗਾ ਜਿੱਥੋਂ ਅਗਲੇ ਪੜਾਅ ਲਈ ਰਵਾਨਾ ਕੀਤਾ ਜਾਵੇਗਾ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਪਹੁੰਚੇ ਪੰਜ ਪਿਆਰਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਲਈ ਠਹਿਰ ਅਤੇ ਲੰਗਰ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All