ਪੰਜਾਬ ਵਿੱਚ 5.14 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ

ਚੰਡੀਗੜ੍ਹ: ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5.14 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 483364 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 31413 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਗਿਆ। ਪਨਗ੍ਰੇਨ ਵੱਲੋਂ 196115 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 132026 ਟਨ ਅਤੇ ਪਨਸਪ ਵੱਲੋਂ 78220 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 66603 ਮੀਟ੍ਰਿਕ ਟਨ ਅਤੇ ਐੱਫਸੀਆਈ ਵੱਲੋਂ 10400 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ। -ਟ.ਨ.ਸ.

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All