ਮਨਜੀਤ ਧਨੇਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਬਰਾੜ

ਚੰਡੀਗੜ੍ਹ: ਸੀਪੀਆਈ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਰਨਾਲਾ ਜੇਲ੍ਹ ਵਿੱਚ ਉਮਰ ਕੈਦ ਕੱਟ ਰਹੇ ਮਨਜੀਤ ਸਿੰਘ ਧਨੇਰ ਨੂੰ ਕਾਨੂੰਨੀ ਕਾਰਵਾਈ ਕਰਕੇ ਤੁਰੰਤ ਰਿਹਾਅ ਕੀਤਾ ਜਾਵੇ। ਅੱਜ ਇਥੇ ਪੰਜਾਬ ਸੀਪੀਆਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਮੇਂ ਸੈਂਕੜੇ ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਵੀ ਸ਼ਾਮਲ ਹਨ ਤਾਂ ਧਨੇਰ ਨੂੰ ਰਿਹਾਅ ਕਰਨ ਵਿਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। -ਟ.ਨ.ਸ.

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All