ਮਿਉਂਸਿਪਲ ਕਮੇਟੀਆਂ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਫੰਡ ਵਰਤਣ ਦੇ ਹੁਕਮ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 28 ਮਾਰਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਸ਼ਹਿਰੀ ਗ਼ਰੀਬਾਂ, ਦਿਹਾੜੀਦਾਰਾਂ ਤੇ ਮਜ਼ਦੂਰਾਂ ਦੀ ਮਦਦ ਅਤੇ ਗਊਸ਼ਾਲਾਵਾਂ ਵਾਸਤੇ ਚਾਰੇ ਦੀ ਵਰਤੋਂ ਲਈ ਮਿਉਂਸਿਪਲ ਫੰਡ ਵਰਤਣ ਲਈ ਅਧਿਕਾਰਤ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਉਹ ਪੰਜਾਬ ਮਿਉਂਸਿਪਲ ਕਾਰਪੋਰੇਸ਼ਨ ਐਕਟ 1976 ਤੇ ਪੰਜਾਬ ਮਿਉਂਸਿਪਲ ਐਕਟ 1911 ਦੀਆਂ ਸਬੰਧਤ ਧਾਰਾਵਾਂ ਤਹਿਤ ਫੰੰਡਾਂ ਦੀ ਵਰਤੋਂ ਕਰਨ। ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਵਿੱਚ ਵੱਡੀ ਵਸੋਂ ਰਹਿੰਦੀ ਹੋਣ ਕਰਕੇ ਇਨ੍ਹਾਂ ਤਿੰਨੇ ਸ਼ਹਿਰਾਂ ਦੀਆਂ ਨਗਰ ਨਿਗਮਾਂ ਨੂੰ ਰੋਜ਼ਾਨਾ ਇਕ ਲੱਖ ਰੁਪਏ ਅਤੇ ਕਰਫਿਊ/ਤਾਲਾਬੰਦੀ ਸਮੇਂ ਦੌਰਾਨ ਕੁੱਲ ਵੱਧ ਤੋਂ ਵੱਧ 20 ਲੱਖ ਰੁਪਏ ਖਰਚਣ ਲਈ ਅਧਿਕਾਰਤ ਕੀਤਾ ਹੈ। ਬਾਕੀ ਨਗਰ ਨਿਗਮਾਂ ਨੂੰ ਰੋਜ਼ਾਨਾ 50 ਹਜ਼ਾਰ ਰੁਪਏ ਅਤੇ ਇਸ ਸਮੇਂ ਦੌਰਾਨ ਕੁੱਲ ਵੱਧ ਤੋਂ ਵੱਧ 10 ਲੱਖ ਰੁਪਏ ਖਰਚਣ ਦੀ ਆਗਿਆ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All