ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 31 ਮਾਰਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁਖਤਾਰ ਸਿੰਘ ਨੂੰ ਦਰਬਾਰ ਸਾਹਿਬ ਦੇ ਮੈਨੇਜਰ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਜਸਵਿੰਦਰ ਸਿੰਘ ਦੀਨਪੁਰ ਦੇ ਸੇਵਾਮੁਕਤ ਹੋਣ ਕਰ ਕੇ ਇਹ ਸੇਵਾ ਦਿੱਤੀ ਗਈ ਹੈ। ਉਹ ਇਸ ਵੇਲੇ ਸਰਾਵਾਂ ਦੇ ਮੈਨੇਜਰ ਵਜੋਂ ਡਿਊਟੀ ਨਿਭਾਅ ਰਹੇ ਸਨ। ਉਹ ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਦਰਬਾਰ ਸਾਹਿਬ ਦੇ ਮੈਨੇਜਰ ਦੀ ਅਹਿਮ ਸੇਵਾ ਮਿਲਣ ’ਤੇ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਉਨ੍ਹਾਂ ਨੇ ਆਪਣੀ ਸੇਵਾ ਸੰਭਾਲ ਲਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਿਰੋਪਾਓ ਦੇ ਕੇ ਸ਼ੁਭ ਕਾਮਨਾਵਾਂ ਦਿੱਤੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All