ਸ਼ੈਲਰ ਮਾਲਕਾਂ ਵੱਲੋਂ ਕੈਬਨਿਟ ਮੰਤਰੀਆਂ ਨਾਲ ਮੀਟਿੰਗ

ਧੂਰੀ: ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਖ਼ੁਰਾਕ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਹੋਈ ਜਿਸ ਵਿੱਚ ਸਾਲ 2019-20 ਦੀ ਪਾਲਿਸੀ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਮਿੱਲਰਜ਼ ਦੇ ਹੱਕ ’ਚ ਬਣੀ ਨੀਤੀ ਵਿੱਚ ਸੋਧ ਕਰਵਾ ਕੇ ਉਸ ਨੂੰ ਲਾਗੂ ਕਰਵਾਇਆ ਗਿਆ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਿੱਲੂ ਨੇ ਦੱਸਿਆ ਕਿ ਕੁਆਲਿਟੀ ਕੱਟ ’ਤੇ ਜੋ ਵਿਆਜ ਪਾਇਆ ਗਿਆ ਸੀ, ਉਹ ਖ਼ਤਮ ਕਰ ਦਿੱਤਾ ਗਿਆ ਹੈ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All