DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਐਤਵਾਰ ਨੂੰ

ਵੱਟਸਐਪ ’ਤੇ ਹੋਈ ਗੱਲਬਾਤ ਨੂੰ ਸਬੂਤ ਨਹੀਂ ਮੰਨਿਆ ਜਾ ਸਕਦਾ: ਅਦਾਲਤ

  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 20 ਨਵੰਬਰ

ਖੇਤੀ ਕਾਨੂੰਨ ਰੱਦ ਕੀਤੇ ਜਾਣ ਦੇ ਐਲਾਨ ਮਗਰੋਂ ਕਿਸਾਨ ਯੂਨੀਅਨਾਂ ’ਤੇ ਸਰਕਾਰ ਉੱਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀ ਇਸ ਮੰਗ ਦਾ ਸਮਰਥਨ ਕੀਤਾ ਹੈ ਤੇ ਕਿਹਾ ਹੈ ਕਿ ਇਸ ਮੰਗ ਦੇ ਮੰਨੇ ਜਾਣ ਤੱਕ ਕਿਸਾਨ ਅੰਦੋਲਨ ਖਤਮ ਨਹੀਂ ਹੋਵੇਗਾ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨੀ ਸੰਘਰਸ਼ ਬਾਰੇ ਅਗਲੀ ਰਣਨੀਤੀ ਉਲੀਕਣ ਲਈ ਐਤਵਾਰ ਨੂੰ ਮੀਟਿੰਗ ਸੱਦੀ ਹੈ। ਸੰਯੁਕਤ ਕਿਸਾਨ ਮੋਰਚੇ ਦੀ ਕੋਰ ਕਮੇਟੀ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ ਅਤੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਪਾਰਲੀਮੈਂਟ ਵੱਲ ਟਰੈਕਟਰ ਮਾਰਚ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ 26 ਨਵੰਬਰ ਨੂੰ ਕਿਸਾਨੀ ਅੰਦੋਲਨ ਦਾ ਇਕ ਵਰ੍ਹਾ ਪੂਰਾ ਹੋਣ ’ਤੇ ਧਰਨਿਆਂ ਵਾਲੀਆਂ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਪਹੁੰਚਿਆ ਜਾਵੇ। -ਪੀਟੀਆਈ

Advertisement

Advertisement
Advertisement
×