DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

16 ਮਾਰਚ ਨੂੰ ਸਹੁੰ ਚੁੱਕੇਗੀ ਪੰਜਾਬ ਦੀ ਆਪ ਸਰਕਾਰ

ਪਾਰਟੀ ਕੋਰ ਕਮੇਟੀ ਦੀ ਮੀਟਿੰਗ 14 ਨੂੰ ਚੰਡੀਗੜ੍ਹ ’ਚ

  • fb
  • twitter
  • whatsapp
  • whatsapp
Advertisement

ਚੰਡੀਗੜ੍ਹ, 11 ਮਾਰਚ

 ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਹੇਠ ਨਵੀਂ ਸਰਕਾਰ 16 ਮਾਰਚ ਨੂੰ ਸਹੁੰ ਚੁੱਕੇਗੀ। ਇਸ ਤੋਂ ਪਹਿਲਾਂ 13 ਮਾਰਚ ਨੂੰ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ। ਸ੍ਰੀ ਮਾਨ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪੁੱਜੇ ਤੇ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਹ ਪਾਰਟੀ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਨੂੰ ਪਛਾੜ ਕੇ ਸੱਤਾ ਵਿੱਚ ਆਈ ਹੈ। ਕੌਮੀ ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ���ਿਲਣ ਜਾ ਰਹੇ ਹਨ ਅਤੇ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦੇਣਗੇ। ਸਰਕਾਰ ਬਾਰੇ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, ‘ਮੈਂ ਭਲਕੇ ਰਾਜਪਾਲ ਨੂੰ ਮਿਲਾਂਗਾ। ਅਸੀਂ ਅੱਜ ਉਨ੍ਹਾਂ ਤੋਂ ਸਮਾਂ ਮੰਗਾਂਗੇ।’ ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ। 

Advertisement

Advertisement
Advertisement
×