ਫਲਿਪਕਾਰਟ ਤੇ ਐਮਾਜ਼ੋਨ ਨੇ ਹੋਰ ਵਸਤਾਂ ਸਪਲਾਈ ਕਰਨ ਦੀ ਆਗਿਆ ਮੰਗੀ

ਨਵੀਂ ਦਿੱਲੀ: ਵਾਲਮਾਰਟ ਦੀ ਮਾਲਕੀ ਵਾਲੇ ਫਲਿਪਕਾਰਟ ਨੇ ਅੱਜ ਕਿਹਾ ਈ-ਕਾਮਰਸ ਰਾਹੀਂ ਜ਼ਰੂਰੀ ਸਾਮਾਨ ਤੋਂ ਇਲਾਵਾ ਹੋਰਨਾਂ ਚੀਜ਼ਾਂ ਦੀ ਡਿਲਿਵਰੀ ਹੌਲੀ-ਹੌਲੀ ਸ਼ੁਰੂ ਹੋਣ ਨਾਲ ਉਪਭੋਗਤਾਵਾਂ ਦੀ ਮੰਗ ਪੂਰੀ ਕਰਨ ’ਚ ਮਦਦ ਮਿਲੇਗੀ ਅਤੇ ਲਘੂ, ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਤੋਂ ਬੋਝ ਘਟੇਗਾ। ਜ਼ਿਕਰਯੋਗ ਹੈ ਕਿ ਈ-ਕਾਮਰਸ ਪਲੇਟਫਾਰਮ ਤੋਂ ਗ਼ੈਰ-ਜ਼ਰੂਰੀ ਸਾਮਾਨ ਵੇਚਣ ’ਤੇ ਰੋਕ ਜਾਰੀ ਹੈ। ਫਲਿਪਕਾਰਟ ਦੇ ਬੁਲਾਰੇ ਨੇ ਕਿਹਾ ਕਿ ਈ-ਕਾਮਰਸ ਰਾਹੀਂ ਗ਼ੈਰ-ਜ਼ਰੂਰੀ ਸਾਮਾਨ ਦੀ ਡਿਲਿਵਰੀ ਹੌਲੀ-ਹੌਲੀ ਸ਼ੁਰੂ ਕਰਨ ਨਾਲ ਖਪਤਕਾਰਾਂ ਦੀਆਂ ਲੋੜਾਂ ਪੂਰੀਆਂ ਕਰਨ ’ਚ ਮਦਦ ਮਿਲੇਗੀ। ਇਸ ਵਿੱਚ ਉਹ ਚੀਜ਼ਾਂ ਵੀ ਸ਼ਾਮਲ ਹਨ ਜੋ ਉਨ੍ਹਾਂ ਨੂੰ ਘਰ ਤੋਂ ਹੀ ਕੰਮ ਕਰਨ ’ਚ ਸਮਰੱਥ ਬਣਾਉਣਗੀਆਂ। ਬੁਲਾਰੇ ਅਨੁਸਾਰ ਈ-ਕਾਮਰਸ ਇਨ੍ਹਾਂ ਜ਼ਰੂਰਤਾਂ ਨੂੰ ਸੁਰੱਖਿਅਤ ਤਰੀਕੇ ਨਾਲ ਪੂਰਾ ਕਰਨ ’ਚ ਮਦਦ ਕਰ ਸਕਦਾ ਹੈ। ਐਮਾਜ਼ੋਨ ਇੰਡੀਆ ਦੇ ਇੱਕ ਬੁਲਾਰੇ ਨੇ ਕਿਹਾ ਕਿ ਆਨਲਾਈਨ ਈ-ਕਾਮਰਸ ਪਲੇਟਫਾਰਮ ਵਿਕਰੇਤਾਵਾਂ/ਪ੍ਰਚੂਨ ਵਿਕਰੇਤਾਵਾਂ ਦੁਆਰਾ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਦਾ ‘ਸਭ ਤੋਂ ਸੁਰੱਖਿਅਤ ਤਰੀਕਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All