ਕਰੋਨਾ ਦਾ ਕੋਈ ਨਵਾਂ ਕੇਸ ਸਾਹਮਣੇ ਨਾ ਆਇਆ

ਯਾਤਰੀ ਦੀ ਮੈਡੀਕਲ ਜਾਂਚ ਕਰਦਾ ਹੋਇਆ ਸਿਹਤ ਮੁਲਾਜ਼ਮ।

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 31 ਮਈ ਜ਼ਿਲ੍ਹਾ ਮੁਹਾਲੀ ਵਿੱਚ ਐਤਵਾਰ ਨੂੰ ਕਰੋਨਾਵਾਇਰਸ ਤੋਂ ਪੀੜਤ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸੇ ਦੌਰਾਨ ਸਿਹਤ ਵਿਭਾਗ ਦੀਆਂ ਦੋ ਮੈਡੀਕਲ ਟੀਮਾਂ ਨੇ ਅੱਜ ਤੜਕੇ ਤਿੰਨ ਵਜੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਿਲਬਾਗ ਸਿੰਘ ਦੀ ਅਗਵਾਈ ਹੇਠ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਯੁਕਰੇਨ ਤੋਂ ਆਈ ਫਲਾਈਟ ਵਿੱਚ ਸਵਾਰ 144 ਮੁਸਾਫ਼ਿਰਾਂ ਦੀ ਸਿਹਤ ਦਾ ਮੁਆਇਨਾ ਕੀਤਾ ਅਤੇ ਸਾਰੇ ਮੁਸਾਫ਼ਿਰ ਸਿਹਤਮੰਦ ਪਾਏ ਗਏ। ਇਸ ਤੋਂ ਪਹਿਲਾਂ ਬੀਤੀ 22 ਮਈ ਨੂੰ ਅਮਰੀਕਾ ਤੋਂ ਪਹਿਲੀ ਕੌਮਾਂਤਰੀ ਫਲਾਈਟ ਆਈ ਸੀ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਫਲਾਈਟ ਵਿੱਚ 34 ਯਾਤਰੀ ਪੰਜਾਬ ਨਾਲ ਸਬੰਧਤ ਸਨ। ਇਨ੍ਹਾਂ ਵਿੱਚ 5 ਮੁਹਾਲੀ ਦੇ ਵਸਨੀਕ ਹਨ ਜਦੋਂਕਿ ਬਾਕੀ ਯਾਤਰੀ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਮੈਡੀਕਲ ਟੀਮਾਂ ਨੇ ਇਨਫ਼ਰਾਰੈਡ ਥਰਮਾਮੀਟਰ ਨਾਲ ਸਾਰੇ ਮੁਸਾਫ਼ਿਰਾਂ ਦੀ ਜਾਂਚ ਕੀਤੀ। ਜ਼ਿਕਰਯੋਗ ਹੈ ਕਿ ਇਸ ਸਮੇਂ ਮੁਹਾਲੀ ਵਿੱਚ ਕਰੋਨਾ ਤੋਂ ਪੀੜਤ 9 ਐਕਟਿਵ ਕੇਸ ਹਨ ਜਦੋਂਕਿ ਪਾਜ਼ੇਟਿਵ ਕੇਸਾਂ ਦੀ ਗਿਣਤੀ 114 ਹੈ। ਇਨ੍ਹਾਂ ’ਚੋਂ 102 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਚੁੱਕੇ ਹਨ ਅਤੇ ਹੁਣ ਤੱਕ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਨਾਲ ਸਬੰਧਤ ਪੰਜ ਯਾਤਰੀਆਂ ਨੂੰ ਘਰ ਨਹੀਂ ਭੇਜਿਆ ਗਿਆ ਹੈ। ਉਨ੍ਹਾਂ ਨੂੰ ਸੱਤ ਦਿਨਾਂ ਲਈ ਮੈਡੀਕਲ ਸਟਾਫ ਦੀ ਨਿਗਰਾਨੀ ਹੇਠ ਇਕਾਂਤਵਾਸ ਕੇਂਦਰਾਂ ਵਿੱਚ ਰੱਖਿਆ ਜਾਵੇਗਾ।

40 ਯਾਤਰੀਆਂ ਦੇ ਸੈਂਪਲ ਜਾਂਚ ਲਈ ਭੇਜੇ ਨੋਡਲ ਅਫ਼ਸਰ ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਮੈਡੀਕਲ ਟੀਮਾਂ ਨੇ ਅੱਜ ਦੁਪਹਿਰ ਵੇਲੇ ਦਿੱਲੀ ਅਤੇ ਬੰਗਲੌਰ ਤੋਂ ਮੁਹਾਲੀ ਹਵਾਈ ਅੱਡੇ ’ਤੇ ਪੁੱਜੀਆਂ ਦੋ ਘਰੇਲੂ ਉਡਾਣਾਂ ਰਾਹੀਂ ਆਏ 167 ਮੁਸਾਫ਼ਿਰਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ ਸ਼ੱਕ ਦੇ ਆਧਾਰ ’ਤੇ 40 ਯਾਤਰੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲ ਮੁਹਾਲੀ ਸਮੇਤ ਹੋਰ ਵੱਖ-ਵੱਖ ਫਲੂ ਕਾਰਨਰਾਂ ’ਤੇ 87 ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਤੋਂ ਪੀੜਤ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਜਿਹੜੇ ਨਮੂਨਿਆਂ ਦੀਆਂ ਰਿਪੋਰਟਾਂ ਮਿਲੀਆਂ ਹਨ, ਉਹ ਸਾਰੀਆਂ ਨੈਗੇਟਿਵ ਹਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All