ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ

ਡਾਕਘਰਾਂ ਦੇ ਮੁਲਾਜ਼ਮ ਰੋਸ ਮੁਜ਼ਾਹਰਾ ਕਰਦੇ ਹੋਏ। -ਫੋਟੋ: ਸੋਢੀ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 24 ਮਈ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਮੁਲਾਜ਼ਮ ਵਿਰੋਧੀ ਫੈਸਲਿਆਂ ਖ਼ਿਲਾਫ਼ ਇੱਥੋਂ ਦੇ ਫੇਜ਼-1 ਅਤੇ ਫੇਜ਼-5 ਸਥਿਤ ਡਾਕਘਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੇ ਨੈਸ਼ਨਲ ਐਸੋਸੀਏਸ਼ਨ ਆਫ਼ ਪੋਸਟ ਐਂਪਲਾਈਜ਼ ਚੰਡੀਗੜ੍ਹ ਪੰਜਾਬ ਸਰਕਲ ਦੇ ਪ੍ਰਧਾਨ ਬਲਜਿੰਦਰ ਸਿੰਘ ਰਾਏਪੁਰ ਕਲਾਂ ਦੀ ਅਗਵਾਈ ਹੇਠ ਕਾਲੇ ਬਿੱਲੇ ਲਗਾ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ ਕਿਹਾ ਕਿ ਪੰਜਾਬ ਸਮੇਤ ਅੱਠ ਸੂਬਿਆਂ ਦੀਆਂ ਸਰਕਾਰਾਂ (ਗੁਜਰਾਤ, ਹਿਮਾਚਲ ਪ੍ਰਦੇਸ਼, ਹਰਿਆਣਾ, ਉੜੀਸਾ, ਮਹਾਂਰਾਸ਼ਟਰ, ਰਾਜਸਥਾਨ, ਬਿਹਾਰ) ਨੇ ਤਾਲਾਬੰਦੀ ਦੀ ਆੜ ਹੇਠ ਫੈਕਟਰੀ ਐਕਟ ਦੀ ਕਥਿਤ ਉਲੰਘਣਾ ਕਰਦਿਆਂ ਕਾਰਜਕਾਰੀ ਆਦੇਸ਼ ਰਾਹੀਂ ਰੋਜ਼ਾਨਾ ਕੰਮਕਾਜੀ ਘੰਟਿਆਂ ਨੂੰ 8 ਘੰਟਿਆਂ ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਾਕ ਵਿਭਾਗ ਨੇ ਸੀ.ਐੱਸ.ਸੀ. ਦੀ ਸ਼ੁਰੂਆਤ ਕੀਤੀ ਹੈ, ਜੋ ਕਿ ਨਿੱਜੀਕਰਨ ਵੱਲ ਹੀ ਪੁੱਟਿਆ ਗਿਆ ਕਦਮ ਹੈ ਜਦੋਂਕਿ ਬੈਂਕ ਅਤੇ ਸਿਹਤ ਵਿਭਾਗ ਦੇ ਮੁਲਾਜ਼ਮ ਜਿਨ੍ਹਾਂ ਨੇ ਤਾਲਾਬੰਦੀ ਦੀ ਮਿਆਦ ਦੌਰਾਨ ਕੰਮ ਕੀਤਾ ਹੈ, ਨੂੰ ਤਨਖ਼ਾਹਾਂ ਵਿੱਚ ਬਿਨਾਂ ਕਿਸੇ ਕਟੌਤੀ ਤੋਂ ਹਰ ਲਾਭ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡਾਕ ਵਿਭਾਗ ਦੇ ਮੁਲਾਜ਼ਮਾਂ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All